ਗੈਂਗਸਟਰ ਵਿਕਰਮ ਬਰਾੜ ਨੂੰ ਦੁਬਈ ਤੋਂ ਡਿਪੋਰਟ ਕਰਵਾ ਕੇ ਲਿਆਂਦਾ ਭਾਰਤ, 3 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ

ਫਰੀਦਕੋਟ (ਦ ਸਟੈਲਰ ਨਿਊਜ਼), ਪਲਕ। ਗੈਂਗਸਟਰ ਵਿਕਰਮ ਬਰਾੜ ਨੂੰ ਦੁਬਈ ਤੋਂ ਡਿਪੋਰਟ ਕਰਵਾਉਣ ਦੀ ਸੂਰਤ ਵਿੱਚ ਭਾਰਤ ਲਿਆਂਦਾ ਗਿਆ ਹੈ। ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਦਿੱਲੀ ਤੋਂ ਫ਼ਰੀਦਕੋਟ ਪ੍ਰੋਡੱਕਸ਼ਨ ਵਾਰੰਟਾਂ ਤੇ ਲਿਆ ਕਿ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ।

Advertisements

ਡੀ.ਐੱਸ.ਪੀ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਦੋਸ਼ੀ ਵਿਰੁੱਧ 11 ਪੁਲਿਸ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ 6 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ ਜਿਸ ਤੇ ਅਦਾਲਤ ਵੱਲੋਂ ਇਸਦਾ ਤਿੰਨ ਦਿਨ ਦਾ ਰਿਮਾਂਡ ਦਿੱਤੇ ਜਾਣ ਦੀ ਸੂਰਤ ਵਿੱਚ ਇਸ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।

LEAVE A REPLY

Please enter your comment!
Please enter your name here