ਆਸਟ੍ਰੇਲੀਆ (ਦ ਸਟੈਲਰ ਨਿਊਜ਼), ਪਲਕ। ਆਸਟ੍ਰੇਲੀਆ ਦੇ ਵਿਕਟੋਰੀਆ ਸੂਬੇ ਦੇ ਮੈਲਬੌਰਨ ਸ਼ਹਿਰ ਵਿੱਚ ਗੋਲੀਬਾਰੀ ਦੀ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਵਿਕਟੋਰੀਆ ਪੁਲਿਸ ਨੇ ਬਿਆਨ ਵਿੱਚ ਕਿਹਾ ਕਿ ਬੀਤੀ ਰਾਤ ਨੂੰ ਸਥਾਨਕ ਸਮੇਂ ਅਨੁਸਾਰ ਕਰੀਬ 11.40 ਵਜੇ ਸੜਕ ਤੇ ਪੈਦਲ ਜਾ ਰਹੇ ਇੱਕ ਵਿਅਕਤੀ ਤੇ ਕਈ ਗੋਲੀਆਂ ਚਲਾਈਆਂ ਗਈਆਂ।
ਸਥਾਨਕ ਲੋਕਾਂ ਨੇ ਜਲਦੀ ਹੀ ਹਸਪਤਾਲ ਦਾਖਲ ਕਰਵਾਇਆ, ਪਰ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।