Sunday, October 25, 2026
Home Jammu & Kashmir ਕੁਲਗਾਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਨਾਲ ਮੁਕਾਬਲਾ ਕਰਦੇ ਦੌਰਾਨ ਫੌ਼ਜ ਦੇ ਤਿੰਨ ਜਵਾਨ...

ਕੁਲਗਾਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਨਾਲ ਮੁਕਾਬਲਾ ਕਰਦੇ ਦੌਰਾਨ ਫੌ਼ਜ ਦੇ ਤਿੰਨ ਜਵਾਨ ਹੋਏ ਸ਼ਹੀਦ

ਕੁਲਗਾਮ (ਦ ਸਟੈਲਰ ਨਿਊਜ਼),ਪਲਕ। ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ। ਸਾਰੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

Advertisements

ਇੱਥੇ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ ਹੈ। ਭਾਰਤੀ ਸੈਨਾ ਦੀ ਸ਼੍ਰੀਨਗਰ ਸਥਿਤ ਚਿਨਾਰ ਕੋਰ ਨੇ ਇੱਕ ਟਵੀਟ ਵਿੱਚ ਕਿਹਾ ਕਿ ਸੁਰੱਖਿਆ ਬਲਾਂ ਨੇ ਕੁਲਗਾਮ ਦੇ ਹਲਾਨ ਜੰਗਲੀ ਖੇਤਰ ਦੇ ਉੱਚਾਈ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ।

ਇਸ ਦੌਰਾਨ ਘੇਰਾ ਸਖਤ ਹੁੰਦਾ ਵੇਖ ਕੇ ਲੁੱਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਤਿੰਨ ਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ।

LEAVE A REPLY

Please enter your comment!
Please enter your name here