ਸਰਪੰਚ ਜਸਵਿੰਦਰ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਬੜੀ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ

ਕਪੂਰਥਲਾ (ਦ ਸਟੈਲਰ ਨਿਊਜ਼) ਗੌਰਵ ਮੜੀਆ। ਪਿੰਡ ਰੱਤੜਾ ਦੇ ਸਰਕਾਰੀ ਐਲੀਮੈਟਰੀ ਸਕੂਲ ਦੀ ਵਿਖੇ ਪਿੰਡ ਦੀਆਂ ਔਰਤਾਂ ਵੱਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਰਪੰਚ ਜਸਵਿੰਦਰ ਕੌਰ ਦੀ ਅਗਵਾਈ ਹੇਠ ਸਾਵਣ ਮਹੀਨੇ ਦੀਆਂ ਤੀਆਂ ਦਾ ਤਿਉਹਾਰ ਬੜੀ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਵੱਖ-ਵੱਖ ਪਹਿਰਾਵਿਆਂ ਤੇ ਫੁਲਕਾਰੀਆਂ ਪਹਿਨ ਆ ਪਿੰਡ ਦੀਆਂ ਔਰਤਾਂ ਅਤੇ ਨੋਜਵਾਨ ਲੜਕੀਆਂ ਵੱਲੋਂ ਗਿੱਧਾ, ਬੋਲਿਆ ਤੇ ਗੀਤ ਗਾ ਕੇ ਘਰੇਲੂ ਮਾਹੌਲ ਤੋਂ ਅਲੱਗ ਹੋ ਕੇ ਆਪਣਾ ਮਨੋਰੰਜਨ ਕੀਤਾ ਇਹ ਪਿੰਡ ਰੱਤੜਾ ਵਿਖੇ ਪਹਿਲਾ ਅਤੇ ਨਿਵੇਕਲਾ ਉਪਰਾਲਾ ਹੈ।

Advertisements

ਇਸ ਤੋਂ ਇਲਾਵਾ ਖਾਣ ਪੀਣ ਦੀਆਂ ਵਸਤਾਂ ਤੋਂ ਇਲਾਵਾ ਪੰਜਾਬ ਦੀ ਰਵਾਇਤ ਅਨੁਸਾਰ ਪੀਘਾਂ ਵੀ ਝੂਟੀਆ ਇਸ ਮੌਕੇ ਸੰਪੂਰਣ ਕੌਰ, ਸੁਰਜੀਤ ਕੌਰ, ਆਸ਼ਾ (ਸਾਰੇ ਮੈਂਬਰ ਪੰਚਾਇਤ) ਇਸ ਤੋਂ ਇਲਾਵਾ ਮਨਜੀਤ ਕੌਰ, ਗੁਰਿੰਦਰ ਕੌਰ, ਸੁਮਨਦੀਪ ਕੌਰ, ਕੁਲਵੰਤ ਕੌਰ, ਦਲਜੀਤ ਕੌਰ ਸਾਬਕਾ ਸਰਪੰਚ, ਬਲਜੀਤ ਕੌਰ, ਸੁਰਜੀਤ ਕੌਰ, ਰਾਜੀ, ਰਾਣੀ ਅਤੇ ਭੋਲੀ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here