ਕਲਾਸ ਫੋਰ ਯੂਨੀਅਨ ਦਾ 7 ਅਗਸਤ ਨੂੰ ਹੋਣ ਵਾਲਾ ਧਰਨਾ ਪ੍ਰਦਰਸ਼ਨ ਦੋ ਦਿਨ ਲਈ ਮੁਲਤਵੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼) । ਦਿ ਕਲਾਸ ਫੋਰਥ ਗੌਰਮਿੰਟ ਇੰਪਲਾਈ ਯੂਨੀਅਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਲੜਕੇ ਵਿਖੇ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਪ੍ਰਵੀਨ ਕੁਮਾਰ ਜਰਨਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮਲਕੀਤ ਸਿੰਘ ਹਰਾਜ ਅਤੇ ਸਰਬਜੀਤ ਸਿੰਘ ਭਾਵੜਾ ਵੀ ਹਾਜ਼ਰ ਸਨ। ਮੀਟਿੰਗ ਦੌਰਾਨ 7 ਅਗਸਤ ਨੂੰ ਪ੍ਰਿੰਸੀਪਲ ਖਿਲਾਫ ਹੋਣ ਵਾਲਾ ਧਰਨਾ ਪ੍ਰਦਰਸ਼ਨ ਸਬੰਧੀ ਪ੍ਰਿੰਸੀਪਲ ਵਲੋਂ ਯੂਨੀਅਨ ਆਗੂਆਂ ਨਾਲ ਮੁਲਾਕਾਤ ਕਰਕੇ ਕਰਮਚਾਰੀ ਗੁਰਪ੍ਰੀਤ ਸਿੰਘ ਦੀ ਤਨਖ਼ਾਹ ਦੋ ਦਿਨਾਂ ਵਿੱਚ ਦੇਣ ਲਈ ਕਿਹਾ, ਜਿਸ ‘ਤੇ ਯੂਨੀਅਨ ਆਗੂਆਂ ਵੱਲੋਂ ਪ੍ਰਿੰਸੀਪਲ ਨੂੰ 2 ਦਿਨ ਦਾ ਸਮਾਂ ਦਿੱਤਾ ਗਿਆ।

Advertisements

ਇਸ ਮੌਕੇ ਯੂਨੀਅਨ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਜਨਰਲ ਸਕੱਤਰ ਪਰਵੀਨ ਕੁਮਾਰ ਨੇ ਕਿਹਾ ਕਿ ਪ੍ਰਿੰਸੀਪਲ ਨੂੰ 2 ਦਿਨ ਸਮਾਂ ਦਿੱਤਾ ਗਿਆ ਹੈ ਉਨ੍ਹਾਂ ਕਿਹਾ ਕਿ ਇਸ ਤਹਿਤ 7 ਅਗਸਤ ਨੂੰ ਹੋਣ ਵਾਲਾ ਧਰਨਾ ਪ੍ਰਦਰਸ਼ਨ 2 ਦਿਨ ਲਈ ਮੁਲਤਵੀ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਜੇਕਰ ਪ੍ਰਿੰਸੀਪਲ 2 ਦਿਨ ਵਿੱਚ ਕਰਮਚਾਰੀ ਦੀ ਤਨਖਾਹ ਨਾਂ ਦਿੱਤੀ ਤਾਂ ਦੋ ਦਿਨ ਬਾਅਦ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਦੀ ਸਾਰੀ ਜਿੰਮੇਵਾਰੀ ਪ੍ਰਿੰਸੀਪਲ ਦੀ ਹੋਵੇਗੀ।

LEAVE A REPLY

Please enter your comment!
Please enter your name here