4 ਹਫਤੇ ਦਾ ਡੇਅਰੀ ਸਿਖਲਾਈ ਕੋਰਸ 14 ਅਗਸਤ ਤੋਂ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ 4 ਹਫਤੇ ਡੇਅਰੀ ਸਿਖਲਾਈ ਪ੍ਰੋਗਰਾਮ 14 ਅਗਸਤ 2023 ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਡੇਅਰੀ ਫਾਰਮਰਜ਼ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਵਿਸ਼ਾ ਮਾਹਿਰਾਂ ਵਲੋਂ ਪਸ਼ੂਆਂ ਦੀ ਸਾਂਭ-ਸੰਭਾਲ ਤੋਂ ਲੈ ਕੇ ਵੱਖ-ਵੱਖ ਬਿਮਾਰੀਆਂ ਦੁੱਧ ਤੋਂ ਦੁੱਧ ਪਦਾਰਥ ਬਣਾਉਣ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ।

Advertisements

ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸ਼ੈਡਾਂ ਦੀ ਉਸਾਰੀ ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰਪੂਕਵਕ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲੈਂਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਨਾਲ ਸੰਬੰਧ ਰੱਖਦਾ ਹੋਵੇ, ਘੱਟ ਤੋਂ ਘੱਟ ਦਸਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 50 ਸਾਲ ਹੋਵੇ ਅਤੇ ਉਸ ਨੇ ਘੱਟੋ-ਘੱਟ 5 ਪਸ਼ੂ ਰੱਖੇ ਹੋਣੇ ਚਾਹੀਦੇ ਹਨ।

ਇਸ ਸਿਖਲਾਈ ਕੋਰਸ ਦੀ ਫੀਸ 5000/- ਰੁਪਏ ਜਨਰਲ ਸ਼ੇ੍ਰਣੀ ਲਈ ਅਤੇ 4000/- ਰੁਪਏ ਅਨੁਸੂਚਿਤ ਜਾਤੀ ਦੇ ਸਿਖਿਆਰਥੀਆ ਲਈ ਹੋਵੇਗੀ। ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ਼ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਮਿਤੀ 08/08/2023 ਤੱਕ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਦਫਤਰੀ ਕੰਮਕਾਜ਼ ਦੇ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ। ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ 2 ਤੋਂ 10 ਦੁਧਾਰੂ ਪਸ਼ੂਆਂ ਦਾ ਕਰਜ਼ਾ ਲੈ ਸਕਣਗੇ ਅਤੇ ਸਰਕਾਰ ਵਲੋ ਜਨਰਲ ਜਾਤੀ ਲਈ 25 ਫੀਸਦੀ ਅਤੇ ਅਨੁਸੂਚਿਤ ਜਾਤੀ ਲਈ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 01882-220025 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here