ਕੋਰਟ ਵਲੋਂ ਰਾਹੁਲ ਗਾਂਧੀ ਦੇ ਹੱਕ ਦਿੱਤੇ ਫ਼ੈਸਲੇ ਨਾਲ ਸਚਾਈ ਦੀ ਜਿੱਤ ਹੋਈ: ਸਰਿਤਾ ਸ਼ਰਮਾ

ਗੜ੍ਹਸ਼ੰਕਰ (ਦ ਸਟੈਲਰ ਨਿਊਜ਼)। ਸੁਪਰੀਮ ਕੋਰਟ ਵਲੋਂ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਸਜ਼ਾ ਤੇ ਰੋਕ ਲਗਾਉਣ ਨਾਲ ਲੋਕਤੰਤਰ, ਸੰਵਿਧਾਨ ਅਤੇ ਹੱਕ ਸੱਚ ਲਈ ਲੜਨ ਵਾਲੇ ਲੋਕਾਂ ਦੀ ਜਿੱਤ ਹੋਈ ਹੈ ਉਪਰੋਕਤ ਸ਼ਬਦ ਪੰਜਾਬ ਕਾਂਗਰਸ ਕਮੇਟੀ ਦੀ ਮੈਂਬਰ, ਕੋਆਰਡੀਨੇਟਰ ਲੁਧਿਆਣਾ ਸਰਿਤਾ ਸ਼ਰਮਾ ਨੇ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਹੇਂ। ਉਹਨਾਂ ਨੇ ਕਿਹਾ ਕਿ ਕੋਰਟ ਦੇ ਫੈਸਲੇ ਨਾਲ ਆਮ ਜਨਤਾ ਦਾ ਨਿਆਂ ਪ੍ਰਣਾਲੀ ਚ ਵਿਸ਼ਵਾਸ ਹੋਰ ਪੱਕਾ ਹੋਇਆ ਹੈ ਅਤੇ ਇਹ ਗੱਲ ਸਾਬਤ ਹੋ ਗਈ ਹੈ ਕਿ ਸੌ ਝੂਠ ਰਲ ਕੇ ਵੀ ਇੱਕ ਸੱਚ ਨੂੰ ਨਹੀਂ ਹਰਾ ਸਕਦਾ।

Advertisements

ਸਰਿਤਾ ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਤਾਨਾਸ਼ਾਹ ਮੋਦੀ ਸਰਕਾਰ ਦੇਸ਼ ਦੇ ਲੱਖਾਂ ਕਰੋੜਾਂ ਲੋਕਾਂ ਦੇ ਹਰਮਨ ਪਿਆਰੇ ਆਗੂ ਰਾਹੁਲ ਗਾਂਧੀ ਦੀ ਲੋਕਸਭਾ ਮੈਂਬਰੀ ਖਤਮ ਕਰਕੇ ਵਿਰੋਧੀ ਧਿਰ ਦੇ ਆਗੂਆਂ ਦੇ ਮਨਾਂ ਚ ਡਰ, ਭੈਅ ਦਾ ਮਾਹੌਲ ਪੈਦਾ ਕਰਨਾ ਚਾਹੁੰਦੇ ਸਨ ਪਰ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਦੇ ਹੱਕ ਚ ਫੈਸਲਾ ਦੇਕੇ ਕੇਂਦਰ ਸਰਕਾਰ ਨੂੰ ਘਟੀਆ ਪੱਧਰ ਦੀ ਰਾਜਨੀਤੀ ਬੰਦ ਕਰਨ ਦਾ ਸੰਦੇਸ਼ ਦਿੱਤਾ ਹੈ।

ਸਰਿਤਾ ਸ਼ਰਮਾ ਨੇ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਬੀਜੇਪੀ ਸੁਪਰੀਮ ਕੋਰਟ ਦੇ ਫੈਸਲੇ ਤੋਂ ਸਬਕ ਲੈ ਕੇ ਆਉਣ ਵਾਲੇ ਸਮੇਂ ਚ ਅਜਿਹੀ ਘਟੀਆ ਪੱਧਰ ਦੀ ਰਾਜਨੀਤੀ ਕਰਨ ਦੀ ਬਜਾਏ ਦੇਸ਼ ਹਿੱਤ ਚ ਲੋਕਾਂ ਦੇ ਮੁੱਦਿਆਂ ਦੀ ਰਾਜਨੀਤੀ ਕਰਨ ਨੂੰ ਤਰਜੀਹ ਦੇਵੇਂਗੀ। ਉਹਨਾਂ ਨੇ ਕਿਹਾ ਕਿ 2024 ਚ ਦੇਸ਼ ਦੀ ਜਨਤਾ ਸੱਤਾਂ ਦੇ ਨਸ਼ੇ ਚ ਹੰਕਾਰੀ ਕੇਂਦਰ ਸਰਕਾਰ ਨੂੰ ਚੱਲਦਾ ਕਰੇਗੀ।

LEAVE A REPLY

Please enter your comment!
Please enter your name here