
ਨੰਗਲ (ਦ ਸਟੈਲਰ ਨਿਊਜ਼),ਰਿਪੋਰਟ ਪੰਕਜ। ਨੰਗਲ ਦੇ ਪਿੰਡ ਕਲੀਤਰਾ ਵਿੱਚ ਮੋਟਰ ਬੰਦ ਕਰਨ ਗਏ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਹਿਚਾਣ ਅੱਛਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਜੋ ਹੋਈ ਹੈ।

ਜਾਣਕਾਰੀ ਮੁਤਾਬਕ ਕਿਸਾਨ ਆਪਣੇ ਖੇਤ ਵਿੱਚ ਝੋਨੇ ਦੀ ਫ਼ਸਲ ਨੂੰ ਪਾਣੀ ਲਾਉਣ ਗਿਆ ਸੀ ਅਤੇ ਜਿਵੇ ਹੀ ਉਹ ਪਾਣੀ ਲਾਉਣ ਤੋਂ ਬਾਅਦ ਮੋਟਰ ਬੰਦ ਕਰਨ ਲੱਗਾ ਤਾਂ ਉਸਨੂੰ ਕਰੰਟ ਲੱਗ ਗਿਆ।
ਉਸਨੂੰ ਸਿਵਲ ਹਸਪਤਾਲ ਨੰਗਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਸ ਦੀਆ ਪੰਜ ਧੀਆਂ ਅਤੇ ਇੱਕ ਪੁੱਤਰ ਵੀ ਹੈ। ਇਸ ਘਟਨਾ ਤੋ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ।











