
ਲੁਧਿਆਣਾ (ਦ ਸਟੈਲਰ ਨਿਊਜ਼),ਪਲਕ। ਲੁਧਿਆਣਾ ਦੇ ਫੋਕਲ ਪੁਆਇੰਟ ਇਲਾਕੇ ਵਿੱਚ ਇੱਕ ਵਿਅਕਤੀ ਦਾ ਚਾਕੂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸਿਧਾਰਥ ਯਾਦਵ ਵਾਸੀ ਪਿੰਡ ਗੁਨਪੁਰ ਪੁਰਵਾ, ਜ਼ਿਲ੍ਹਾਂ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਮੁੱਢਲੀ ਜਾਂਚ ਵਿੱਚ ਇਹ ਮਾਮਲਾ ਲੁੱਟ ਦਾ ਜਾਪਦਾ ਹੈ। ਜਾਣਕਾਰੀ ਮੁਤਾਬਕ ਦੇਰ ਰਾਤ ਫੋਕਲ ਪੁਆਇੰਟ ਫੇਜ਼-8 ਸਥਿਤ ਬੀਐੱਚ ਇੰਜਨੀਅਰਿੰਗ ਕੰਪਨੀ ਵਿੱਚ ਸਿਧਾਰਥ ਕਿਸੇ ਕੰਮ ਲਈ ਫੈਕਟਰੀ ਤੋਂ ਬਾਹਰ ਜਾ ਰਿਹਾ ਸੀ।

ਅਚਾਨਕ ਇੱਕ ਬਦਮਾਸ਼ ਨੇ ਉਸ ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਲੋਕਾਂ ਵੱਲੋਂ ਰੌਲਾ ਪਾਉਣ ਤੇ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਗੰਭੀਰ ਜ਼ਖ਼ਮੀ ਹਾਲਤ ਵਿੱਚ ਸਿਧਾਰਥ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਸਿਧਾਰਥ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।












