ਸ਼ਰਾਬ ਪੀਕੇ ਡਿਊਟੀ ਤੇ ਆਉਂਦਾ ਸੀ ਪ੍ਰਿੰਸੀਪਲ, ਸ਼ਿਕਾਇਤ ਮਿਲਣ ਤੇ ਸਿੱਖਿਆ ਮੰਤਰੀ ਬੈਂਸ ਨੇ ਕੀਤਾ ਸਸਪੈਂਡ

ਰੋਪੜ (ਦ ਸਟੈਲਰ ਨਿਊਜ਼),ਪਲਕ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੇਰ, ਜ਼ਿਲ੍ਹਾਂ ਰੋਪੜ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੈਕਿੰਗ ਕੀਤੀ। ਇਸ ਸਬੰਧੀ ਸਿੱਖਿਆ ਮੰਤਰੀ ਨੇ ਫੇਸਬੁੱਕ ਉੱਤੇ ਸਕੂਲ ਦੀ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੁੱਝ ਦਿਨ ਪਹਿਲਾਂ ਸਕੂਲ ਦੇ ਬੱਚਿਆਂ ਨੇ ਮੈਨੂੰ ਸ਼ਿਕਾਇਤ ਭੇਜੀ ਸੀ ਕਿ ਸਕੂਲ ਪ੍ਰਿੰਸੀਪਲ ਸਕੂਲ ਦਾ ਮਾਹੌਲ ਖਰਾਬ ਕਰ ਰਿਹਾ ਹੈ ਉਹ ਅਕਸਰ ਸ਼ਰਾਬ ਪੀ ਕੇ ਸਕੂਲ ਡਿਊਟੀ ਕਰਨ ਆਉਂਦਾ ਹੈ।

Advertisements

ਉਨ੍ਹਾਂ ਕਿਹਾ ਕਿ ਸਕੂਲ ਦੇ ਬੱਚਿਆਂ ਵੱਲੋਂ ਕੀਤੀ ਸ਼ਿਕਾਇਤ ਦੀ ਜ਼ਮੀਨੀ ਹਕੀਕਤ ਜਾਣਨ ਵਾਸਤੇ ਉਨ੍ਹਾਂ ਸਕੂਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਦੇਖਿਆ ਕਿ ਪ੍ਰਿੰਸੀਪਲ ਆਪਣੀ ਡਿਊਟੀ ਗੈਰ ਜ਼ਿੰਮੇਵਾਰੀ ਨਾਲ ਨਿਭਾ ਰਿਹਾ ਹੈ। ਡਿਊਟੀ ਪ੍ਰਤੀ ਅਣਗਹਿਲੀ ਅਤੇ ਸਕੂਲ ਦਾ ਮਾਹੌਲ ਖਰਾਬ ਕਰਨ ਕਾਰਨ ਸਿੱਖਿਆ ਮੰਤਰੀ ਨੇ ਪ੍ਰਿੰਸੀਪਲ ਨੂੰ ਮੌਕੇ ਤੇ ਹੀ ਸਸਪੈਂਡ ਕਰ ਦਿੱਤਾ।

LEAVE A REPLY

Please enter your comment!
Please enter your name here