ਰੋਡਵੇਜ਼ ਕਰਮਚਾਰੀ 14 ਅਗਸਤ ਤੋਂ 16 ਅਗਸਤ ਤੱਕ ਬੱਸਾਂ ਦਾ ਕਰਨਗੇ ਚੱਕਾ ਜਾਮ

ਚੰਡੀਗੜ੍ਹ (ਦ ਸਟੈਲਰ ਨਿਊਜ਼),ਪਲਕ। ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 14 ਅਗਸਤ ਤੋਂ 16 ਅਗਸਤ ਤੱਕ ਬੱਸਾਂ ਦਾ ਚੱਕਾ ਜਾਮ ਕਰਨ ਦਾ ਫੈਸਲਾ ਲਿਆ ਹੈ। ਰੋਡਵੇਜ਼ ਵਿੱਚ ਠੇਕੇ ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ ਮੁੱਖ ਮੰਤਰੀ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ।

Advertisements

ਮੀਟਿੰਗਾਂ ਵਿੱਚ ਉਹਨਾਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਅੱਜੇ ਤੱਕ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ। ਸਰਕਾਰ ਨੇ ਕਿਹਾ ਸੀ ਕਿ ਵਿਭਾਗ ਵਿੱਚ ਠੇਕੇ ਤੇ ਕੰਮ ਕਰਦੇ ਸਾਰੇ ਮੁਲਾਜ਼ਮ ਜੋ 1 ਸਾਲ ਤੋਂ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ। ਪਰ ਸਰਕਾਰ ਨੇ ਕੀਤਾ ਵਾਅਦਾ ਪੂਰਾ ਨਹੀਂ ਕੀਤਾ। ਇਸ ਲਈ ਮੁਲਾਜ਼ਮਾਂ ਨੂੰ ਹੜਤਾਲ ਤੇ ਜਾਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।

LEAVE A REPLY

Please enter your comment!
Please enter your name here