ਜਲੰਧਰ ਵਿੱਚ ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਦਾਖ਼ਲ ਹੋ ਕੇ ਕੀਤਾ ਹਮਲਾ, ਚਲਾਈਆਂ ਗੋਲੀਆਂ

ਜਲੰਧਰ (ਦ ਸਟੈਲਰ ਨਿਊਜ਼),ਪਲਕ। ਜਲੰਧਰ ਵਿੱਚ ਸੰਤੋਖਪੁਰਾ ਇਲਾਕੇ ਵਿੱਚ ਦੇਰ ਰਾਤ ਗੋਲੀਆਂ ਚੱਲਣ ਦੀ ਖ਼ਬਰ ਮਿਲੀ ਹੈ। ਇਸ ਘਟਨਾ ਦੀ ਸੂਚਨਾ ਤੁਰੰਤ ਹੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਦੋ ਗੋਲੀਆਂ ਦੇ ਖੋਲ ਬਰਾਮਦ ਕੀਤੇ।

Advertisements

ਇਸ ਮਾਮਲੇ ਵਿੱਚ ਵਿਸ਼ੂ ਅਤੇ ਹਰਸ਼ ਨੇ ਦੋਸ਼ ਲਗਾਏ ਹਨ ਕਿ ਉਨ੍ਹਾਂ ਦਾ ਰਿਸ਼ਤੇਦਾਰ ਲਕਸ਼ੇ ਵਰਮਾ ਦੇ ਨਾਲ ਰੂਬੀ ਤੇ ਪ੍ਰਥਮ ਅਤੇ 3-4 ਹੋਰ ਅਣਪਛਾਤੇ ਵਿਅਕਤੀਆਂ ਨੇ ਦੇਰ ਰਾਤ ਉਨ੍ਹਾਂ ਘਰ ਹਮਲਾ ਕੀਤਾ ਅਤੇ ਆਉਂਦੇ ਸਾਰ ਹੀ ਉਨ੍ਹਾਂ ਨੇ ਘਰ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ।

ਉਨ੍ਹਾਂ ਦੱਸਿਆ ਕਿ ਰੂਬੀ ਅਤੇ ਲਕਸ਼ੇ ਨੇ ਕਰੀਬ 5 ਰਾਊਂਡ ਫਾਇਰ ਕੀਤੇ ਹਨ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲਕਸ਼ੇ ਆਪਣੇ ਸਾਥੀਆਂ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

LEAVE A REPLY

Please enter your comment!
Please enter your name here