ਡਾ.ਰਮਿੰਦਰ ਸਿੰਘ ਧੰਜੂ ਨੇ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਦਾ ਸੰਭਾਲਿਆ ਅਹੁਦਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਡਾ. ਰਮਿੰਦਰ ਸਿੰਘ ਧੰਜੂ ਵਲੋਂ ਚਾਰਜ ਸੰਭਾਲਿਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਬਤੌਰ ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ, ਜ਼ਿਲ੍ਹਾ ਪੱਧਰੀ ਬੀਜ ਪਰਖ ਅਫ਼ਸਰ, ਗੁਰਦਾਸਪੁਰ, ਸੀਨੀਅਰ ਐਨਾਲਿਸਟ, ਕੀਟਨਾਸ਼ਕ ਪ੍ਰਯੋਗਸ਼ਾਲਾ, ਅੰਮ੍ਰਿਤਸਰ ਅਤੇ ਡਿਪਟੀ ਡਾਇਰੈਕਟਰ (ਟੇ੍ਰਨਿੰਗ ਵਿੰਗ) ਅੰਮ੍ਰਿਤਸਰ ਵਿਖੇ ਅਹੁਦਿਆਂ ’ਤੇ ਸੇਵਾਵਾਂ ਨਿਭਾਈਆਂ ਗਈਆਂ ਹਨ।

Advertisements

ਇਸ ਮੌਕੇ ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਵਿਭਾਗੀ ਸਕੀਮਾਂ ਨੂੰ ਸੁਚੱਜੇ ਅਤੇ ਸੁਚਾਰੂ ਢੰਗ ਨਾਲ ਕਿਸਾਨਾਂ ਤੱਕ ਪਹੁੰਚਾਉਣ ਦੀ ਆਪਣੀ ਵਚਨਬਧਤਾ ਦੁਹਰਾਈ। ਉਨ੍ਹਾਂ ਵਿਭਾਗ ਵਲੋਂ ਕਿਸਾਨਾਂ ਦੀ ਭਲਾਈ ਸਬੰਧੀ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਮੁਹਿੰਮਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਦਾ ਵਿਸ਼ਵਾਸ ਦਿਵਾਇਆ।

LEAVE A REPLY

Please enter your comment!
Please enter your name here