ਪਿੰਡ ਸਤਨੌਰ ਵਿਖੇ ਤਿੰਨ ਲੁਟੇਰਿਆਂ ਨੇ ਦੱਤ ਇੰਟਰਪ੍ਰਾਈਜ਼ਜ਼ ਦੇ ਮਾਲਕ ਤੋਂ ਲੁੱਟੇ 2 ਲ਼ੱਖ, ਪੁਲਿਸ ਜਾਂਚ ਸ਼ੁਰੂ

ਹੁਸ਼ਿਆਰਪੁਰ/ਗੜ੍ਹਸ਼ੰਕਰ (ਦ ਸਟੈਲਰ ਨਿਊਜ਼),ਪਲਕ। ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ ਤੇ ਸਤਨੌਰ ਬੱਸ ਸਟੈਂਡ ਨੇੜੇ ਤਿੰਨ ਲੁਟੇਰਿਆਂ ਨੇ ਦੱਤ ਇੰਟਰਪ੍ਰਾਈਜ਼ਜ਼ ਵਿੱਚ ਦੇਰ ਰਾਤ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਨ੍ਹਾਂ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਦੁਕਾਨ ਤੋਂ 2 ਲੱਖ ਰੁਪਏ ਲੁੱਟੇ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।

Advertisements

ਇਸ ਸਬੰਧੀ ਦੁਕਾਨ ਮਾਲਕ ਹਰਦੀਪ ਦੱਤ ਨੇ ਦੱਸਿਆ ਕਿ ਉਹ ਬੀਤੀ ਰਾਤ ਨੂੰ ਆਪਣੀ ਦੁਕਾਨ ਵਿੱਚ ਬੈਠਾ ਸੀ, ਇਸ ਦੌਰਾਨ ਤਿੰਨ ਨੌਜਵਾਨ ਆਏ ਤਾਂ ਸਾਰਿਆਂ ਨੇ ਆਪਣੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ ਅਤੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਫੜੇ ਹੋਏ ਸਨ। ਲੁਟੇਰਿਆਂ ਨੇ ਹਰਦੀਪ ਤੇ ਹਮਲਾ ਕਰ ਦਿੱਤਾ ਅਤੇ ਦੁਕਾਨ ਵਿੱਚੋਂ 2 ਲੱਖ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ।

ਹਰਦੀਪ ਨੇ ਦੱਸਿਆ ਕਿ ਲੁਟੇਰਿਆਂ ਵਿੱਚੋਂ ਇੱਕ ਉਨ੍ਹਾਂ ਦੇ ਪਿੰਡ ਪਦਰਾਣਾ ਦਾ ਰਹਿਣ ਵਾਲਾ ਸੀ, ਜਿਸ ਨੂੰ ਉਨ੍ਹਾਂ ਨੇ ਪਹਿਚਾਣ ਲਿਆ। ਐਸਐਚਓ ਥਾਣਾ ਗੜ੍ਹਸ਼ੰਕਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here