ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ਵਿੱਚ 12 ਅਗਸਤ ਤੱਕ ਛੁੱਟੀਆਂ ਦਾ ਐਲਾਨ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼),ਪਲਕ। ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ਵਿੱਚ 12 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾਂ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ਵਿੱਚ ਛੁੱਟੀਆਂ 12 ਅਗਸਤ ਤੱਕ ਵਧਾ ਦਿੱਤੀਆਂ ਹਨ। ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਹ ਫ਼ੈਸਲਾ ਜ਼ਿਲ੍ਹਾਂ ਸਿੱਖਿਆ ਅਫਸਰ ਵੱਲੋਂ ਦਿੱਤੀ ਗਈ ਰਿਪੋਰਟ ਦੇ ਆਧਾਰ ਤੇ ਲਿਆ ਗਿਆ ਹੈ।

Advertisements

ਸਿੱਖਿਆ ਅਫਸਰ ਦੀ ਇਸ ਰਿਪੋਰਟ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਖੁੰਦਰ ਗੱਟੀ, ਸਰਕਾਰੀ ਪ੍ਰਾਇਮਰੀ ਸਕੂਲ ਕਾਲੂਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਘਾਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਾ ਲਵੇਰਾ ਵਿੱਚ ਛੁੱਟੀਆਂ ਵਿੱਚ 12 ਅਗਸਤ ਤੱਕ ਵਾਧਾ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here