
ਮੋਹਾਲੀ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਮੋਹਾਲੀ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਔਰਤ ਨਾਲ 12.92 ਲੱਖ ਰੁਪਏ ਦੀ ਧੋਖਾਦੇਹੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
Advertisements

ਜਾਣਕਾਰੀ ਅਨੁਸਾਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਵਿਦੇਸ਼ ਜਾਣ ਲਈ ਮੁਲਜ਼ਮਾਂ ਨੇ ਕੁੱਲ 12.92 ਲੱਖ ਰੁਪਏ ਲਏ ਪਰ ਉਹਨਾਂ ਨੇ ਉਸਨੂੰ ਨਾਂ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਸ਼ਿਕਾਇਤ ਦੀ ਜਾਂਚ ਡੀ.ਐੱਸ.ਪੀ ਨੇ ਕੀਤੀ ਅਤੇ ਬਾਅਦ ਵਿੱਚ ਐੱਸ.ਐੱਸ.ਪੀ ਨੇ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ।











