
ਬਿਆਸ (ਦ ਸਟੈਲਰ ਨਿਊਜ਼),ਪਲਕ। ਬਿਆਸ ਵਿੱਚ 22 ਸਾਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਜਸਪਾਲ ਸਿੰਘ ਪੂਨੇ ਵਿੱਚ ਸਕਿਓਰਟੀ ਗਾਰਡ ਵਜੋਂ ਕੰਮ ਕਰਦਾ ਸੀ ਅਤੇ ਕੁੱਝ ਦਿਨ ਪਹਿਲਾਂ ਹੀ ਛੁੱਟੀ ਲੈ ਕੇ ਪਿੰਡ ਆਇਆ ਸੀ। ਜਸਪਾਲ ਦੋ ਭੈਣਾਂ ਦਾ ਇਕਲੌਤਾ ਭਰਾ ਸੀ।

ਪਰਿਵਾਰਕ ਮੈਂਬਰਾ ਨੇ ਦੱਸਿਆ ਕਿ ਵਿਦੇਸ਼ ਜਾਣ ਲਈ ਪਿੰਡ ਦੇ ਹੀ ਵਿਅਕਤੀ ਨੂੰ ਜਸਪਾਲ ਨੇ 20 ਲੱਖ ਰੁਪਏ ਦਿੱਤੇ ਸਨ। ਜਿਸ ਦੇ ਲੈਣ-ਦੇਣ ਨੂੰ ਲੈ ਕੇ ਕਾਫੀ ਸਮੇਂ ਤੋਂ ਝਗੜਾ ਚੱਲਦਾ ਸੀ। ਜਦੋਂ ਜਸਪਾਲ ਨੇ ਆਪਣੇ ਰੁਪਏ ਵਾਪਿਸ ਮੰਗੇ ਤਾਂ ਝਗੜਾ ਹੋ ਗਿਆ। ਝਗੜੇ ਦੌਰਾਨ ਦੂਜੀ ਧਿਰ ਵੱਲੋਂ ਗੋਲੀ ਚਲਾ ਦਿੱਤੀ ਗਈ, ਜੋ ਕਿ ਜਸਪਾਲ ਸਿੰਘ ਦੇ ਜਾ ਵੱਜੀ ਅਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦਾ ਜਾਇਜ਼ਾ ਲਿਆ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।












