ਫਤਿਹਪੁਰ ਵਿਖੇ ਇੱਕ ਮਹੀਨੇ ਦੇ ਅੰਦਰ 2 ਮਾਸੂਮ ਬੱਚਿਆਂ ਦੀ ਹੋਈ ਮੌਤ, 4 ਸਾਲਾ ਬੱਚੇ ਅਤੇ ਪਿਤਾ ਦੀ ਹਾਲਤ ਗੰਭੀਰ

ਦਸੂਹਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਦਸੂਹਾ ਦੇ ਫਤਿਹਪੁਰ, ਵਿਖੇ ਇੱਕ ਮਹੀਨੇ ਦੇ ਅੰਦਰ ਦੋ ਮਾਸੂਮ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਬੱਚਿਆਂ ਦੇ ਪਿਤਾ ਸ਼ਿਵਦਰਸ਼ਨ ਪੁੱਤਰ ਜੋਗਿੰਦਰ ਸਿੰਘ ਨੇ ਥਾਣਾ ਦਸੂਹਾ ਵਿਖੇ ਸ਼ਿਕਾਇਤ ਕੀਤੀ ਸੀ ਕਿ ਬੀਤੇ ਦਿਨੇ ਉਸਦੀ 6 ਸਾਲਾ ਲੜਕੀ ਅਤੇ 5 ਸਾਲਾ ਮੁੰਡੇ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਸੀ ਅਤੇ ਉਹਨਾਂ ਨੇ ਦੱਸਿਆ ਕਿ ਬੱਚਿਆ ਨੂੰ ਕੋਈ ਜ਼ਹਿਰੀਲੀ ਚੀਜ਼ ਦਿੱਤੀ ਗਈ,

Advertisements

ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ। ਉਹਨਾਂ ਦੱਸਿਆ ਕਿ ਬੱਚੇ ਨਿੱਜੀ ਹਸਪਤਾਲਾਂ ਵਿੱਚ ਦਾਖਲ ਹੋਣ ਤੋਂ ਪਹਿਲਾ ਉਹਨਾਂ ਨੂੰ ਉਲਟੀਆਂ ਦੀ ਸ਼ਿਕਾਇਤ ਸੀ। ਉਹਨਾਂ ਦੱਸਿਆ ਕਿ ਉਸਦੇ ਛੋਟੇ 4 ਸਾਲਾਂ ਲੜਕੇ ਦੀ ਵੀ ਇਹੀ ਸ਼ਿਕਾਇਤ ਆਈ ਹੈ।

ਉਹਨਾਂ ਦੇ ਲੜਕੇ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਅਤੇ ਉਹਨੂੰ ਦਸੂਹਾ ਵਿਖੇ ਦਾਖ਼ਲ ਕਰਵਾਇਆ ਗਿਆ। ਜਿਸਦੀ ਹਾਲਤ ਗੰਭੀਰ ਬਣੀ ਹੋਈ ਹੈ। ਉਹਨਾਂ ਨੇ ਕਿਹਾ ਉਹਨਾਂ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ ਅਤੇ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਹਨ। ਇਸ ਮਾਮਲੇ ਦੀ ਜਾਂਚ ਬਾਰੀਕੀ ਨਾਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here