ਨਵੋਦਿਆ ਵਿਦਿਆਲਿਆ ’ਚ ਛੇਵੀਂ ਕਲਾਸ ਦੇ ਦਾਖਲੇ ਲਈ 17 ਅਗਸਤ ਤੱਕ ਕੀਤੀ ਜਾਵੇਗੀ ਆਨਲਾਈਨ ਰਜਿਸਟ੍ਰੇਸ਼ਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਵਾਹਰ ਨਵੋਦਿਆ ਵਿਦਿਆਲਿਆ ਦੇ ਪ੍ਰਿੰਸੀਪਲ ਰੰਜੂ ਦੁੱਗਲ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਲਈ ਦਾਖਲਾ ਪ੍ਰੀਖਿਆ 2024-25 ਕਲਾਸ ਛੇਵੀਂ, ਜਿਸ ਦੀ ਪ੍ਰੀਖਿਆ 20 ਜਨਵਰੀ 2024 ਨੂੰ ਹੋਣੀ ਹੈ, ਲਈ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ https://cbseitms.rcil.gov.in/nvs/index/Registration ’ਤੇ 17 ਅਗਸਤ ਤੱਕ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।

Advertisements

ਉਨ੍ਹਾਂ ਕਿਹਾ ਕਿ ਉਹ ਵਿਦਿਆਰਥੀ ਜੋ ਸੈਸ਼ਨ 2023-24 ਵਿਚ ਸਰਕਾਰੀ ਸਕੂਲ ਵਿਚ ਜਾਂ ਮਾਨਤਾ ਪ੍ਰਾਪਤ ਸਕੂਲਾਂ ਵਿਚ ਪੰਜਵੀਂ ਜਮਾਤ ਵਿਚ ਪੜ੍ਹ ਰਹੇ ਹਨ ਅਤੇ ਜ਼ਿਲ੍ਹੇ ਦੇ ਵਸਨੀਕ ਹਨ, ਉਹ ਫਾਰਮ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਜਨਮ ਮਿਤੀ 1 ਮਈ 2012 ਤੋਂ 31 ਜੁਲਾਈ 2014 ਦੇ ਦਰਮਿਆਨ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਯੋਗਤਾ ਅਤੇ ਹੋਰ ਸ਼ਰਤਾਂ ਲਈ ਵਿਦਿਆਲਿਆ ਦੀ ਵੈਬਸਾਈਟ www.navodaya.gov.in ’ਤੇ ਦੇਖ ਸਕਦੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਫਾਰਮ ਭਰਨ ਵਿਚ ਦਿੱਕਤ ਆਉਂਦੀ ਹੈ, ਤਾਂ ਉਹ ਕੰਮਕਾਜ ਵਾਲੇ ਦਿਨ ਨਵੋਦਿਆ ਵਿਦਿਆਲਿਆ ਫਲਾਹੀ, ਜ਼ਿਲ੍ਹਾ ਹੁਸ਼ਿਆਰਪੁਰ ਵਿਚ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-289393 ’ਤੇ ਕੰਮਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਦੁਪਹਿਰ ਬਾਅਦ ਸਾਢੇ 4 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਲਿਆ ਵਿਚ ਬੱਚਿਆਂ ਨੂੰ ਆਧੁਨਿਕ ਸਿੱਖਿਆ, ਖਾਣ-ਪੀਣ, ਰਹਿਣ-ਸਹਿਣ, ਵਰਦੀਆਂ, ਕਾਪੀਆਂ ਅਤੇ ਸਿਹਤ ਸੇਵਾਵਾਂ ਦਾ ਸਾਰਾ ਪ੍ਰਬੰਧ ਮੁਫ਼ਤ ਹੈ। ਇਥੇ ਬੱਚਿਆਂ ਦੇ ਆਚਰਣ ਨਿਰਮਾਣ ਅਤੇ ਸਰਬਪੱਖੀ ਵਿਕਾਸ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਂਦਾ ਹੈ।

LEAVE A REPLY

Please enter your comment!
Please enter your name here