ਪਿੰਡ ਕੋਠੀ ਦੇ ਰਹਿਣ ਵਾਲਾ ਸਚਿਨ ਭਾਟੀਆ ਦੀ ਕੈਨੇਡਾ ਵਿੱਚ ਤੇਜ਼ ਬੁਖਾਰ ਕਾਰਨ ਹੋਈ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਪਲਕ। ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਦੇ ਤਲਵਾੜਾ ਦੇ ਪਿੰਡ ਕੋਠੀ ਦਾ ਰਹਿਣ ਵਾਲਾ ਸਚਿਨ ਭਾਟੀਆ 4 ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ। ਕੁੱਝ ਸਮੇਂ ਬਾਅਦ ਭੈਣ ਵੀ ਕੈਨੇਡਾ ਚਲੀ ਗਈ ਅਤੇ ਦੋਵੇਂ ਭੈਣ-ਭਰਾ ਇਕੱਠੇ ਰਹਿ ਰਹੇ ਸਨ। ਪਰਿਵਾਰ ਨੂੰ ਕੈਨੇਡਾ ਤੋਂ ਫੋਨ ਕਰਕੇ ਪੁੱਤਰ ਦੀ ਤੇਜ਼ ਬੁਖਾਰ ਕਾਰਨ ਮੌਤ ਹੋਣ ਦੀ ਸੂਚਨਾ ਦਿੱਤੀ ਗਈ।

Advertisements

ਪਿਤਾ ਬਿਸ਼ਨ ਦਾਸ ਨੇ ਦੱਸਿਆ ਕਿ ਸਚਿਨ ਪੜ੍ਹਾਈ ਤੋਂ ਬਾਅਦ ਉੱਥੇ ਹੀ ਕੰਮ ਕਰਦਾ ਸੀ। ਕੈਨੇਡਾ ਵਿੱਚ ਕੰਮ ਕਰਨ ਤੋਂ ਬਾਅਦ ਉਸਨੂੰ ਥੋੜ੍ਹਾ ਬੁਖਾਰ ਸੀ। ਉਨ੍ਹਾਂ ਦੱਸਿਆ ਕਿ ਇਸ ਬਾਰੇ ਉਹਨਾਂ ਨੇ ਆਪਣੀ ਬੇਟੀ ਨਾਲ ਵੀ ਫੋਨ ਤੇ ਗੱਲ ਕੀਤੀ ਅਤੇ ਉਸਨੂੰ ਸਚਿਨ ਦਾ ਧਿਆਨ ਰੱਖਣ ਲਈ ਕਿਹਾ ਸੀ। ਕਰੀਬ 2 ਘੰਟੇ ਬਾਅਦ ਬੇਟੀ ਨੇ ਉਨ੍ਹਾਂ ਨੂੰ ਫੋਨ ਕੀਤਾ ਅਤੇ ਦੱਸਿਆ ਕਿ ਸਚਿਨ ਨੂੰ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਵੱਲੋਂ ਸਚਿਨ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪਰਿਵਾਰ ਮੈਂਬਰਾਂ ਨੇ ਲਾਸ਼ ਨੂੰ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here