Monday, October 12, 2026
Home Latest ਬੁਢਲਾਡਾ ‘ਚ ਪਲਾਸਟਿਕ ਦੀ ਫੈਕਟਰੀ ਵਿੱਚ ਲੱਗੀ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਬੁਢਲਾਡਾ ‘ਚ ਪਲਾਸਟਿਕ ਦੀ ਫੈਕਟਰੀ ਵਿੱਚ ਲੱਗੀ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਬੁਢਲਾਡਾ (ਦ ਸਟੈਲਰ ਨਿਊਜ਼),ਪਲਕ। ਬੁਢਲਾਡਾ ਦੀ ਇੱਕ ਪਲਾਸਟਿਕ ਦੀ ਫੈਕਟਰੀ ਵਿੱਚ ਅੱਗ ਲੱਗ ਜਾਣ ਦੀ ਖਬਰ ਮਿਲੀ ਹੈ। ਫੈਕਟਰੀ ਵਿੱਚ ਪਿਆ ਲੱਖਾਂ ਦਾ ਸਾਮਾਨ ਪੂਰੀ ਤਰ੍ਹਾਂ ਨਾਲ ਸੜ੍ਹ ਗਿਆ। ਜਾਣਕਾਰੀ ਮੁਤਾਬਕ ਅੱਗ ਬੀਤੀ ਰਾਤ ਨੂੰ ਲੱਗੀ ਸੀ।

Advertisements

ਫੈਕਟਰੀ ਮਾਲਕ ਅਜੇ ਕੁਮਾਰ ਮਿਠਨ ਨੇ ਦੱਸਿਆ ਕਿ ਫੈਕਟਰੀ ਵਿੱਚ ਰਾਤ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦੀ ਅਜੇ ਪੁਸ਼ਟੀ ਨਹੀਂ ਹੋ ਸਕੀ ਹੈ। ਇਸ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਫਿਲਹਾਲ ਸਥਿਤੀ ਹੁਣ ਕੰਟਰੋਲ ਵਿੱਚ ਹੈ।

LEAVE A REPLY

Please enter your comment!
Please enter your name here