![](https://www.thestellarnews.com/wp-content/uploads/2023/11/hsp_heights-academy-copy.jpg)
ਹਰਿਆਣਾ (ਦ ਸਟੈਲਰ ਨਿਊਜ਼),ਪਲਕ। ਹਰਿਆਣਾ ਦੇ ਨੂਹ ਹਿੰਸਾ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਨੂਹ ਜ਼ਿਲ੍ਹੇ ਦੇ ਤਾਵੜੂ ਵਿੱਚ ਪੁਲਿਸ ਅਤੇ ਦੰਗਾਕਾਰੀਆਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਦੋਹਾਂ ਪਾਸਿਓਂ ਗੋਲੀਬਾਰੀ ਹੋਈ। ਜਿਸ ਵਿੱਚ ਮੁਲਜ਼ਮਾਂ ਦੇ ਪੈਰ ਵਿੱਚ ਗੋਲੀ ਲੱਗੀ। ਉਨ੍ਹਾਂ ਦੋਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।
![](https://www.thestellarnews.com/wp-content/uploads/2024/02/toddlers.jpg)
ਦੋਹਾਂ ਦੀ ਪਹਿਚਾਣ ਮੁਨਸੈਦ ਅਤੇ ਸੈਕੂਲ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਇਹ ਦੋਵੇ ਅਰਾਵਲੀ ਦੀਆਂ ਪਹਾੜੀਆਂ ਵਿੱਚ ਲੁਕੇ ਸਨ। ਗੁਪਤ ਸੂਚਨਾ ਦੇ ਆਧਾਰ ਤੇ ਇਨ੍ਹਾਂ ਮੁਲਜ਼ਮਾਂ ਤੱਕ ਪਹੁੰਚ ਕੀਤੀ ਅਤੇ ਦੋਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।