ਜੰਮੂ-ਕਸ਼ਮੀਰ (ਦ ਸਟੈਲਰ ਨਿਊਜ਼),ਪਲਕ। ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਗ੍ਰਨੇਡ ਫੱਟਣ ਨਾਲ ਦੋ ਸੁਰੱਖਿਆ ਕਰਮੀਆਂ ਸਮੇਤ 4 ਲੋਕ ਜ਼ਖ਼ਮੀ ਹੋ ਗਏ।
ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਕੋਕੇਰਨਾਗ ਇਲਾਕੇ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਇਹ ਧਮਾਕਾ ਹੋਇਆ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।