Tuesday, October 20, 2026
Home Latest ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਇੱਕ ਦੀ ਮੌਤ,...

ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਇੱਕ ਦੀ ਮੌਤ, ਦੂਸਰੇ ਦੀ ਕੱਟੀ ਗਈ ਬਾਂਹ

ਗੁਰਦਾਸਪੁਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਅੰਮ੍ਰਿਤਸਰ ਨੈਸ਼ਨਲ ਹਾਈਵੇਅ ਨੇੜੇ ਬਟਾਲਾ ਬਾਈਪਾਸ ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫਤਾਰ ਆ ਰਹੀ ਕਾਰ ਨੇ ਮੋਟਰਸਾੲਕਿਲ ਨੂੰ ਸਾਈਡ ਮਾਰ ਦਿੱਤੀ ਜਿਸਦੇ ਕਾਰਨ ਮੋਟਰਸਾਈਕਲ ਤੇ ਸਵਾਰ ਇੱਕ ਨੌਜਵਾਨ ਜਿਸਦੀ ਮੌਕੇ ਤੇ ਹੀ ਮੌਤ ਹੋ ਗਈ, ਜਿਸਦੀ ਪਹਿਚਾਣ ਸੁਖਦੀਪ ਸਿੰਘ ਵਾਸੀ ਪਿੰਡ ਤਲਵੰਡੀ ਰਾਮਾ ਤੋ ਹੋਈ ਹੈ।

Advertisements

ਸੁਖਦੀਪ ਤੇ ਉਸਦਾ ਦੋਸਤ ਜੋ ਮੋਟਰਸਾਈਕਲ ਤੇ ਜਾਂ ਰਹੇ ਸੀ ਤਾਂ ਤੇਜ਼ ਰਫਤਾਰ ਗੱਡੀ ਨੇ ਸਾਈਡ ਮਾਰ ਦਿੱਤੀ ਅਤੇ ਸੁਖਦੀਪ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਉਸਦੇ ਦੋਸਤ ਦੀ ਬਾਂਹ ਕੱਟੀ ਗਈ। ਜਿਸਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲਸ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਡਰਾਈਬਰ ਦੀ ਭਾਲ ਕੀਤੀ ਜਾ ਰਹੀ ਹੈ

LEAVE A REPLY

Please enter your comment!
Please enter your name here