Wednesday, October 21, 2026
Home Chandigarh ਏਜੀਟੀਐੱਫ ਟੀਮ ਅਤੇ ਪੁਲਿਸ ਨੇ ਗੈਂਗਸਟਰ ਗੋਪੀ ਡੱਲੇਵਾਲੀਆ ਨੂੰ ਕੀਤਾ ਕਾਬੂ

ਏਜੀਟੀਐੱਫ ਟੀਮ ਅਤੇ ਪੁਲਿਸ ਨੇ ਗੈਂਗਸਟਰ ਗੋਪੀ ਡੱਲੇਵਾਲੀਆ ਨੂੰ ਕੀਤਾ ਕਾਬੂ

ਚੰਡੀਗੜ੍ਹ (ਦ ਸਟੈਲਰ ਨਿਊਜ਼),ਪਲਕ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਤੇ ਮੋਗਾ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤਹਿਤ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਸਾਂਝੀ ਕੀਤੀ।

Advertisements

ਗੋਪੀ ਡੱਲੇਵਾਲੀਆ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਸੰਤੋਖ ਸਿੰਘ ਕਤਲਕਾਂਡ ਦਾ ਮਾਸਟਰਮਾਈਂਡ ਹੈ। ਦੱਸ ਦਈਏ ਕਿ 16 ਜੁਲਾਈ 2023 ਨੂੰ 4 ਹਮਲਾਵਰਾਂ ਨੇ ਮੋਗਾ ਵਿੱਚ ਸੰਤੋਖ ਸਿੰਘ ਦੇ ਘਰ ਵਿੱਚ ਦਾਖਲ ਹੋ ਕੇ ਉਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।

ਗੋਪੀ ਡੱਲੇਵਾਲੀ ਖਿਲਾਫ ਕਤਲ, ਜਬਰਨ ਵਸੂਲੀ, ਹਥਿਆਰ ਐਕਟ ਵਰਗੇ 12 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਨੇ ਕੇਸ ਦਰਜ ਦਰਜ ਕਰਕੇ ਅਗਲੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਸੀ।

LEAVE A REPLY

Please enter your comment!
Please enter your name here