ਪੰਜਾਬੀ ਗਾਇਕ ਸਿੰਗਾ ਤੇ ਗਨ ਕਲਚਰ ਨੂੰ ਪ੍ਰਮੋਟ ਕਰਨ ਦਾ ਲੱਗਾ ਦੋਸ਼, ਐੱਫਆਈਆਰ ਦਰਜ਼

ਕਪੂਰਥਲਾ (ਦ ਸਟੈਲਰ ਨਿਊਜ਼),ਪਲਕ। ਪੰਜਾਬੀ ਗਾਇਕ ਸਿੰਗਾ ਤੇ ਗਨ ਕਲਚਰ ਨੂੰ ਪ੍ਰਮੋਟ ਕਰਨ ਤੇ ਅਸ਼ਲੀਲਤਾ ਫੈਲਾਉਣ ਦਾ ਦੋਸ਼ ਲੱਗਾ ਹੈ ਤੇ ਕਪੂਰਥਲਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਕਪੂਰਥਲਾ ਦੀ ਪੁਲਿਸ ਨੇ ਭੀਮਰਾਓ ਯੁਵਾ ਫੋਰਸ ਦੇ ਪ੍ਰਧਾਨ ਦੀ ਸ਼ਿਕਾਇਤ ਤੇ ਗਾਇਕ ਸਣੇ 5 ਲੋਕਾਂ ਨੂੰ ਧਾਰਾ 294, 120 ਬੀ ਆਈਬੀਸੀ ਤਹਿਤ ਨਾਮਜ਼ਦ ਕੀਤਾ ਹੈ।

Advertisements

ਸ਼ਿਕਾਇਤ ਵਿੱਚ ਦੱਸਿਆ ਕਿ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਉਰਫ ਸਿੰਗਾ ਵਾਸੀ ਪਿੰਡ ਜਾਗਨੀਵਾਲ ਹੁਸ਼ਿਆਰਪੁਰ ਆਪਣੇ ਗਾਣਿਆਂ ਵਿੱਚ ਪਹਿਲਾਂ ਹਥਿਆਰਾਂ ਨੂੰ ਪ੍ਰਮੋਟ ਕਰਕੇ ਪੰਜਾਬ ਦੀ ਜਵਾਨੀ ਨੂੰ ਗਲਤ ਰਸਤੇ ਤੇ ਲਿਜਾਣ ਲਈ ਉਕਸਾ ਰਿਹਾ ਹੈ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਕੇ ਸਮਾਜ ਵਿੱਚ ਸ਼ਰੇਆਮ ਅਸ਼ਲੀਲਤਾ ਫੈਲਾਈ ਜਾ ਰਹੀ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ਤੇ ਪੰਜਾਬੀ ਗਾਇਕ ਸਣੇ 5 ਲੋਕਾਂ ਖਿਲਾਫ ਕੇਸ ਦਰਜ ਕੀਤਾ ਹੈ।

LEAVE A REPLY

Please enter your comment!
Please enter your name here