Friday, October 23, 2026
Home Punjab ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਤੇ ਸਰਕਟ ਹਾਊਸ ਦੇ ਆਲੇ ਦੁਆਲੇ ਦੇ...

ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਤੇ ਸਰਕਟ ਹਾਊਸ ਦੇ ਆਲੇ ਦੁਆਲੇ ਦੇ 5 ਕਿਲੋਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

ਪਟਿਆਲਾ, (ਦ ਸਟੈਲਰ ਨਿਊਜ਼): ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਜ਼ਾਦੀ ਦਿਹਾੜੇ ‘ਤੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਅਤੇ ਸਰਕਟ ਹਾਊਸ ਪਟਿਆਲਾ ਅਤੇ ਇਨ੍ਹਾਂ ਦੇ ਨਾਲ ਲੱਗਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਘੋਸ਼ਿਤ ਕੀਤਾ ਹੈ।

Advertisements

15 ਅਗਸਤ 2023 ਤੱਕ ਜਾਰੀ ਰਹਿਣ ਵਾਲੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੁਤੰਤਰਤਾ ਦਿਵਸ 2023 ਦਾ ਰਾਜ ਪੱਧਰੀ ਸਮਾਗਮ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਵਿਖੇ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਕਈ ਹੋਰ ਮਹੱਤਵਪੂਰਣ ਵੀ.ਆਈ.ਪੀਜ ਦੇ ਤਸ਼ਰੀਫ਼ ਲਿਆਉਣ ਦੀ ਸੰਭਾਵਨਾ ਹੈ। ਇਸ ਲਈ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਤੇ ਸਰਕਟ ਹਾਊਸ ਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਏਰੀਆ ਘੋਸ਼ਿਤ ਕੀਤਾ ਜਾਂਦਾ ਹੈ।

LEAVE A REPLY

Please enter your comment!
Please enter your name here