
ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਦੇ ਡਾਬਾ ਇਲਾਕੇ ਵਿੱਚ ਇੱਕ ਵੱਡੀ ਵਾਰਦਾਤ ਵਾਪਰੀ ਹੈ। ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ 22 ਸਾਲਾ ਦੇ ਲੜਕੇ ਨੂੰ ਅਗਵਾ ਕਰ ਗੱਡੀ ਵਿੱਚ ਬਿਠਾ ਕੇ ਲੈ ਗਏ। ਦੱਸਿਆ ਜਾ ਰਿਹਾ ਹੈ ਕਿ ਗੱਡੀ ਨੰਬਰ ਲੁਧਿਆਣਾ ਦਾ ਹੈ।
Advertisements

ਪੁੱਤ ਦੇ ਅਗਵਾ ਹੋਣ ਦਾ ਪਤਾ ਲੱਗਦੇ ਹੀ ਪਰਿਵਾਰ ਦੇ ਹੋਸ਼ ਉੱਡ ਗਏ ਅਤੇ ਉਹਨਾਂ ਨੇ ਥਾਣਾ ਡਾਬਾ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਪਰ ਪੁਲਸ ਅਜੇ ਤੱਕ ਨੌਜ਼ਵਾਨ ਦਾ ਕੁੱਝ ਪਤਾ ਨਹੀ ਲਗਾ ਸਕੀ ਹੈ।












