ਨੌਜਵਾਨ ਵਰਗ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਵੱਡਮੁੱਲਾ ਯੋਗਦਾਨ ਪਾ ਸਕਦਾ ਹੈ: ਪ੍ਰੋ. ਬਹਾਦਰ ਸੁਨੇਤ       

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਦੇਸ਼ ਦੀ ਅਜ਼ਾਦੀ ਲਈ ਅਣਗਿਣਤ ਲੋਕਾਂ ਨੇ ਕੁਰਬਾਨੀਆਂ ਦਿੱਤੀਆਂ ਅਤੇ ਉਨ੍ਹਾਂ ਮਹਾਨ ਸ਼ਹੀਦਾਂ ਦੀਆਂ ਜੀਵਨੀਆਂ ਨੂੰ ਲੋਕਾਂ ਤੱਕ ਵਿਸ਼ੇਸ਼ ਤੌਰ ਨੌਜਵਾਨ ਵਰਗ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਚਾਹੀਦੀ ਹਨ। ਇਸ ਸਬੰਧੀ 15 ਅਗਸਤ ਤੋਂ 30 ਅਗਸਤ ਤੱਕ ਹਰ ਰੋਜ਼ ਘੱਟੋ ਘੱਟ ਇੱਕ ਘੰਟਾ  ਵਿਦਿਅਕ ਅਦਾਰਿਆਂ ਵਿੱਚ ਮਹਾਨ ਸ਼ਹੀਦਾਂ ਦੀਆਂ  ਕੁਰਬਾਨੀਆਂ ਸਬੰਧੀ ਵਿਚਾਰ ਚਰਚਾ ਕੀਤੀ ਜਾਵੇ। ਹੁਸ਼ਿਆਰਪੁਰ ਦੇ ਕੁਝ ਨੌਜਵਾਨ ਲੜਕੇ ਅਤੇ ਲੜਕੀਆਂ ਵੱਲੋਂ ਬਣਾਈ ਗਈ ਸਮਾਜ ਸੇਵੀ ਸੰਸਥਾ ਕੇਅਰਨੈਸ ਅਵੇਅਰਨੇਸ ਸ਼ੋਸ਼ਲ ਵੈਲਫੇਅਰ ਸੁਸਾਇਟੀ ਜਿਹੜੀ ਪਿਛਲੇ ਸਾਲਾਂ ਤੋਂ ਸਮਾਜ ਸੇਵਾ ਦੇ ਕਾਰਜਾਂ ਵਿਚ ਯਤਨਸ਼ੀਲ ਹੈ ਵੱਲੋਂ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਦੀ ਜੀਵਨੀ ਨੂੰ ਸਮਰਪਿਤ  ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਉਘੇ ਸਮਾਜ ਸੇਵੀ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

Advertisements

ਇਸ ਸਮਾਗਮ ਵਿੱਚ ਬੋਲਦਿਆਂ ਉਨ੍ਹਾਂ ਨੇ ਸਮਾਜ ਸੇਵਾ  ਲਈ ਆਪਣੇ ਤਜ਼ਰਬਿਆਂ ਸਬੰਧੀ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ ਨਾਲ ਅਤੇ ਆਪਣੇ ਸਰਬਪੱਖੀ ਵਿਕਾਸ ਲਈ ਸਮਾਜ ਸੇਵੀ ਕਾਰਜਾਂ ਅਤੇ ਦੇਸ਼ ਉਨਤੀ ਅਤੇ ਵਿਕਾਸ ਲਈ ਹੋ ਰਹੇ ਕਾਰਜਾਂ ਵਿੱਚ ਲਈ ਹਿੱਸਾ ਲੈਣਾ ਚਾਹੀਦਾ ਹੈ ਕਿ ਉਹ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਵੈਨਿਰਭਰ ਹੋ ਸਕਣ ਅਤੇ ਜ਼ਿੰਦਗੀ ਵਿਚ ਆਉਣ ਵਾਲੀਆਂ ਮੁਸ਼ਕਿਲਾ ਦਾ ਵੀ ਸਾਹਮਣਾ ਕਰ ਸਕਣ। ਉਨ੍ਹਾਂ ਕਿਹਾ ਨੌਜਵਾਨ ਵਰਗ ਦੇਸ਼ ਦਾ ਭਵਿੱਖ ਹੈ ਉਹ ਦੇਸ਼ ਦੀ ਆਜ਼ਾਦੀ ਲਈ  ਕੁਰਬਾਨੀਆਂ ਕਰਨ ਵਾਲੀਆਂ ਮਹਾਨ ਸ਼ਖ਼ਸੀਅਤਾਂ ਤੋਂ ਪ੍ਰੇਰਨਾ ਲੈਕੇ ਦੇਸ਼ ਦੀ ਏਕਤਾ, ਅਖੰਡਤਾ, ਉਨਤੀ ਅਤੇ ਵਿਕਾਸ ਲਈ ਵੱਡਮੁੱਲਾ ਯੋਗਦਾਨ ਪਾਉਣ ਵਿੱਚ ਸਹਾਈ ਸਿੱਧ ਹੋ ਸਕਦਾ ਹੈ।

ਸੰਸਥਾ ਵੱਲੋਂ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਦੇ ਜੀਵਨ ਸਬੰਧੀ ਵੱਖ ਵੱਖ ਵਿਦਿਅਕ ਅਦਾਰਿਆਂ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਚੰਗੀ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀ ਅਤੇ ਵਿਦਿਆਰਥਣਾਂ ਨੂੰ ਅਜ਼ਾਦ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਪ੍ਰੋਫੈਸਰ ਸੁਨੇਤ ਨੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਮੁਬਾਰਕਾਂ ਵੀ ਦਿੱਤੀਆਂ। ਇਸ ਮੌਕੇ ਤੇ ਵੱਖ ਵੱਖ ਅਦਾਰਿਆਂ ਤੋਂ ਆਏ ਅਧਿਆਪਕ ਸਾਹਿਬਾਨ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜਰ ਸਨ। ਸੁਸਾਇਟੀ ਦੇ ਮੈਂਬਰਾਂ ਵੱਲੋਂ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਦੀ ਤਸਵੀਰ ਭੇਟ ਕਰਕੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਨੂੰ ਸਨਮਾਨਿਤ ਵੀ ਕੀਤਾ ਗਿਆ।

LEAVE A REPLY

Please enter your comment!
Please enter your name here