ਵਧੀਕ ਡਿਪਟੀ ਕਮਿਸ਼ਨਰ ਨੇ ਅਜ਼ਾਦੀ ਸਮਾਗਮ ਦੀ ਰਿਹਰਸਲ ਦਾ ਨਿਰੀਖਣ ਕੀਤਾ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਵੱਲੋਂ ਸਥਾਨਕ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅਜ਼ਾਦੀ ਦਿਹਾੜੇ ਸਬੰਧੀ ਕੀਤੀ ਜਾ ਰਹੀ ਰਿਹਰਸਲ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨਾਂ ਨਾਲ ਸਹਾਇਕ ਕਮਿਸ਼ਨਰ (ਜ) ਸਚਿਨ ਪਾਠਕ, ਐੱਸ.ਪੀ. ਨਵਜੋਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਹਨ।

Advertisements

ਰਿਹਰਸਲ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਭ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ। ਉਪਰੰਤ ਉਨ੍ਹਾਂ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਬਾਅਦ ਡੀ.ਐੱਸ.ਪੀ. ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾ, ਪੰਜਾਬ ਪੁਲਿਸ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ (ਲੜਕੇ ਤੇ ਲੜਕੀਆਂ), ਪੰਜਾਬ ਪੁਲਿਸ ਬੈਂਡ ਅਤੇ ਭਾਰਤੀ ਫ਼ੌਜ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ।

ਇਸ ਤੋਂ ਬਾਅਦ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕਰਦੇ ਪ੍ਰੋਗਰਾਮ ਪੇਸ਼ ਕੀਤੇ ਗਏ। ਰਿਹਰਸਲ ਦੌਰਾਨ ਗਿੱਧੇ ਅਤੇ ਭੰਗੜੇ ਦੀਆਂ ਟੀਮਾਂ ਨੇ ਵੀ ਖੂਬ ਰੰਗ ਬਨਿਆ।ਇਸ ਮੌਕੇ ਬੀ.ਐੱਸ.ਐੱਫ. ਵੱਲੋਂ ਸ਼ਾਨਦਾਰ ਡੌਗ ਸ਼ੋਅ ਵੀ ਪੇਸ਼ ਕੀਤਾ ਗਿਆ। ਅਜ਼ਾਦੀ ਦਿਵਸ ਸਮਾਗਮ ਦੀ ਰਿਹਰਸਲ ਦਾ ਜਾਇਜਾ ਲੈਣ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਪ੍ਰਬੰਧਾਂ ਵਿੱਚ ਲੱਗੇ ਅਧਿਕਾਰੀਆਂ ਅਤੇ ਸੱਭਿਆਚਾਰਕ ਸਮਾਗਮ ਵਿੱਚ ਭਾਗ ਲੈ ਰਹੇ ਵਿਦਿਆਰਥੀਆਂ ਅਤੇ ਉਨਾਂ ਦੇ ਅਧਿਆਪਕਾਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਅਜ਼ਾਦੀ ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰੀਆਂ ਨੂੰ ਕਿਹਾ ਕਿ ਉਹ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਇਸ ਸਮਾਗਮ ਵਿੱਚ ਭਾਗ ਲੈਣ।

ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਕਿਹਾ ਕਿ 14 ਅਗਸਤ ਨੂੰ ਫੁੱਲ ਡਰੈੱਸ ਰਿਹਸਰਲ ਹੋਵੇਗੀ ਜਿਸਦਾ ਨਿਰੀਖਣ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਕਰਨੇ। ਉਨਾਂ ਦੱਸਿਆ ਕਿ 15 ਅਗਸਤ ਨੂੰ ਅਜ਼ਾਦੀ ਦਿਹਾੜੇ ਮੌਕੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਉਨਾਂ ਕਿਹਾ ਕਿ ਗੁਰਦਾਸਪੁਰ ਵਿਖੇ ਹੋਣ ਵਾਲਾ ਜ਼ਿਲਾ ਪੱਧਰੀ ਅਜ਼ਾਦੀ ਸਮਾਗਮ ਸ਼ਾਨਦਾਰ ਅਤੇ ਯਾਦਗਾਰੀ ਹੋਵੇਗਾ। ਉਨਾਂ ਸਮੂਹ ਜ਼ਿਲਾ ਵਾਸੀਆਂ ਨੂੰ ਖੁੱਲਾ ਸੱਦਾ ਦਿੱਤਾ ਹੈ ਕਿ ਉਹ ਸਮਾਂ ਕੱਢ ਕੇ ਅਜ਼ਾਦੀ ਜਸ਼ਨਾਂ ਵਿੱਚ ਜਰੂਰ ਸ਼ਾਮਲ ਹੋਣ। ਰਿਹਰਸਲ ਸਮਾਗਮ ਦੌਰਾਨ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਵੱਲੋਂ ਅਜ਼ਾਦੀ ਸਮਾਗਮ ਦੌਰਾਨ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਵੀ ਲਿਆ ਗਿਆ।  

LEAVE A REPLY

Please enter your comment!
Please enter your name here