ਜ਼ਮੀਨ ਖਿਸਕਣ ਕਾਰਨ ਐਚਆਰਟੀਸੀ ਬੱਸ 50 ਫੁੱਟ ਹੇਠਾਂ ਖੱਡ ਵਿੱਚ ਪਲਟੀ, 14 ਲੋਕ ਜ਼ਖ਼ਮੀ

ਹਿਮਾਚਲ ਪ੍ਰਦੇਸ਼ (ਦ ਸਟੈਲਰ ਨਿਊਜ਼),ਪਲਕ। ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈਣ ਕਾਰਨ ਕਈ ਥਾਵਾਂ ਤੇ ਜ਼ਮੀਨ ਖਿਸਕਣ ਕਾਰਨ ਸੜਕਾਂ ਬੰਦ ਕਰ ਦਿੱਤੀਆਂ ਹਨ। ਬੀਤੀ ਦੇਰ ਸ਼ਾਮ ਤੋਂ ਮੰਡੀ ਖੇਤਰ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਸੜਕਾਂ ਦੇ ਬੰਦ ਹੋਣ ਦੀਆਂ ਵੀ ਖ਼ਬਰਾਂ ਹਨ। ਸਵੇਰੇ 5 ਵਜੇ ਸੁੰਦਰਨਗਰ ਤੋਂ ਸ਼ਿਮਲਾ ਜਾ ਰਹੀ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਸੁੰਦਰਨਗਰ ਡਿਪੂ ਦੀ ਬੱਸ ਡਾਹਰ-ਕਾਂਗੂ ਰੋਡ ਤੇ ਜ਼ਮੀਨ ਖਿਸਕਣ ਕਾਰਨ ਕਰੀਬ 50 ਫੁੱਟ ਹੇਠਾਂ ਖੱਡ ਵਿੱਚ ਪਲਟ ਗਈ।

Advertisements

ਹਾਦਸੇ ਦੌਰਾਨ ਬੱਸ ਵਿੱਚ 12 ਯਾਤਰੀ ਸਵਾਰ ਸਨ। ਹਾਦਸੇ ਵਿੱਚ ਡਰਾਈਵਰ ਸਮੇਤ ਸਾਰੀਆਂ ਸਵਾਰੀਆਂ ਨੂੰ ਸੱਟਾਂ ਲੱਗੀਆਂ ਹਨ। ਜ਼ਖਮੀਆਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਸਾਰਿਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ। ਇਨ੍ਹਾਂ ਵਿੱਚੋਂ 5 ਜ਼ਖਮੀਆਂ ਨੂੰ ਮੈਡੀਕਲ ਕਾਲਜ ਨੇਰਚੌਕ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਮੌਕੇ ਤੇ ਪਹੁੰਚ ਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

LEAVE A REPLY

Please enter your comment!
Please enter your name here