ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਡ ’ਚ ਹੋਈ ਫੁੱਲ ਡਰੈਸ ਰਿਹਰਸਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਰਾਸ਼ਟਰੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਪੱਧਰੀ ਸਮਾਰੋਹ ਸਬੰਧੀ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ।

Advertisements

ਡਿਪਟੀ ਕਮਿਸ਼ਨਰ ਨੇ ਅੱਜ ਦੀ ਫੁੱਲ ਡਰੈਸ ਰਿਹਰਸਲ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਜਿਥੇ ਪਰੇਡ ਦਾ ਨਿਰੀਖਣ ਕੀਤਾ, ਉਥੇ ਪਰੇਡ ਕਮਾਂਡਰ ਆਈ.ਪੀ.ਐਸ ਆਕਰਸ਼ੀ ਜੈਨ ਦੀ ਅਗਵਾਈ ਵਿਚ ਜ਼ਿਲ੍ਹਾ ਪੁਲਿਸ, ਜ਼ਿਲ੍ਹਾ ਮਹਿਲਾ ਪੁਲਿਸ, ਪੀ.ਆਰ.ਟੀ.ਸੀ. ਜਹਾਨਖੇਲਾਂ, ਪੀ.ਆਰ.ਟੀ.ਸੀ. ਜਹਾਨਖੇਲਾਂ ਮਹਿਲਾ ਪੁਲਿਸ, ਪੰਜਾਬ ਹੋਮਗਾਰਡਜ਼, 12 ਪੰਜਾਬ ਬਟਾਲੀਅਨ ਐਨ.ਸੀ.ਸੀ, ਸਕਾਊਟਸ, ਗਰਲਜ਼ ਗਾਈਡਜ਼ ਅਤੇ ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਬੈਂਡ ਦੀਆਂ ਟੁਕੜੀਆਂ ਨੇ ਸਲਾਮੀ ਦਿੱਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਮਾਸ ਪੀ.ਟੀ. ਸ਼ੋਅ, ਸਭਿਆਚਾਰਕ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਦਿਆਰਥੀਆਂ ਵਲੋਂ ਪ੍ਰੇਸ਼ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਦੇਸ਼ ਭਗਤੀ ਦਾ ਜਜ਼ਬਾ ਉਮੜ ਰਿਹਾ ਸੀ, ਜਿਸ ਦੀ ਭਰਪੂਰ ਪ੍ਰਸੰਸਾ ਕੀਤੀ ਗਈ।

ਫੁੱਲ ਡਰੈਸ ਰਿਹਰਸਲ ਉਪਰੰਤ ਪੁਲਿਸ ਲਾਈਨ ਗਰਾਊਂਡ ਵਿਚ ਹੀ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਦੇ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਖ-ਵੱਖ ਵਿਭਾਗਾਂ ਵਿਚ ਸ਼ਲਾਘਾਯੋਗ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਤੇ ਸਮਾਜਿਕ ਕਾਰਜਾਂ ਲਈ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਆਦਿ ਨੂੰ ਵੀ ਸਨਮਾਨਿਤ ਕਰਨਗੇ। ਕੋਮਲ ਮਿੱਤਲ ਨੇ ਜ਼ਿਲ੍ਹਾ ਵਾਸੀਆਂ ਨੂੰ ਪੂਰੇ ਉਤਸ਼ਾਹ ਨਾਲ ਵੱਧ-ਚੜ੍ਹ ਕੇ ਸੁਤੰਤਰਤਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਪਹੁੰਚਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੇ ਦੇਸ਼ ਦੀ ਆਜ਼ਾਦੀ ਦੇ 76 ਸਾਲ ਪੂਰੇ ਹੋ ਚੁੱਕੇ ਹਨ। ਇਸ ਮੌਕੇ ਆਈ.ਏ.ਐਸ. ਦਿਵਿਆ ਪੀ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ, ਐਸ.ਪੀ (ਹੈਡਕੁਆਟਰ) ਮਨਜੀਤ ਕੌਰ, ਐਸ.ਪੀ (ਡੀ) ਸਰਬਜੀਤ ਸਿੰਘ ਬਾਹੀਆ, ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here