Monday, October 26, 2026
Home Latest ਤਰਨਤਾਰਨ ਵਿੱਚ ਪੁਲਸ ਤੇ ਨਸ਼ਾ ਤਸਕਰਾਂ ਵਿੱਚ ਮੁੱਠਭੇੜ, ਇੱਕ ਦੀ ਮੌਤ, ਦੂਜਾ...

ਤਰਨਤਾਰਨ ਵਿੱਚ ਪੁਲਸ ਤੇ ਨਸ਼ਾ ਤਸਕਰਾਂ ਵਿੱਚ ਮੁੱਠਭੇੜ, ਇੱਕ ਦੀ ਮੌਤ, ਦੂਜਾ ਕਾਬੂ

ਤਰਨਤਾਰਨ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਤਰਨਤਾਰਨ ਵਿੱਚ ਪੁਲਸ ਅਤੇ ਨਸ਼ਾ ਤਸਕਰਾਂ ਵਿੱਚ ਮੁੱਠਭੇੜ ਹੋ ਗਈ। ਇਸ ਦੌਰਾਨ ਪੁਲਸ ਵੱਲੋ ਨਸ਼ਾ ਤਸਕਰਾਂ ਤੇ ਫਾਇਰਿੰਗ ਕੀਤੀ ਗਈ ਤੇ ਇੱਕ ਨਸ਼ਾ ਤਸਕਰ ਦੀ ਮੌਤ ਹੋ ਗਈ ਜਦਕਿ ਦੂਸਰੇ ਨੂੰ ਗ੍ਰਿਫਤਾਰ ਕਰ ਲਿਆ ਗਿਆ।

Advertisements

ਮ੍ਰਿਤਕ ਵਿਅਕਤੀ ਦੀ ਪਹਿਚਾਣ ਜੋਰਾ ਸਿੰਘ ਪੁੱਤਰ ਅਮਰ ਸਿੰਘ ਨਿਵਾਸੀ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਵਜੋ ਹੋਈ ਹੈ। ਇਸ ਸਬੰਧੀ ਪੁਲਸ ਅਧਿਕਾਰੀ ਕੋਈ ਵੀ ਜਾਣਕਾਰੀ ਦੇਣ ਤੋ ਇਨਕਾਰ ਕਰ ਰਹੇ ਹਨ ਕਿ ਇਸ ਮੁੱਠਭੇੜ ਦੌਰਾਨ ਨਸ਼ਾ ਤਸਕਰਾਂ ਦੀ ਕਾਰ ਵਿੱਚ ਕਿਹੜਾ ਨਸ਼ਾ ਅਤੇ ਹਥਿਆਰ ਬਰਾਮਦ ਹੋਏ ਹਨ। ਇਸਦੀ ਕੋਈ ਜਾਣਕਾਰੀ ਨਹੀ ਮਿਲੀ ਹੈ।

LEAVE A REPLY

Please enter your comment!
Please enter your name here