ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਦੀ ਫੁੱਲ ਡਰੈਸ ਰਿਹਰਸਲ

ਫਾਜ਼ਿਲਕਾ (ਦ ਸਟੈਲਰ ਨਿਊਜ਼)। 15 ਅਗਸਤ 2023 ਨੂੰ ਜ਼ਿਲਾ ਪੱਧਰ ਤੇ ਸੁਤੰਤਰਤਾ ਦਿਵਸ ਮਨਾਉਣ ਤੋਂ ਪਹਿਲਾਂ ਐਤਵਾਰ ਨੁੰ ਫੂਲ ਡਰੈਸ ਰਿਹਰਸਲ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਕੀਤੀ ਗਈ। ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਤੇ ਫ਼ਿਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਪੁਲਿਸ ਕਪਤਾਨ ਸ. ਮਨਜੀਤ ਸਿੰਘ ਢੇਸੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਮਨਾਏ ਜਾਣ ਵਾਲੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਸ੍ਰੀ ਬਲਕਾਰ ਸਿੰਘ ਸਥਾਨਕ ਸਰਾਕਰ ਅਤੇ ਸੰਸਦੀ ਕਾਜ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਿਕ ਦਿਨ ਤੇ ਜ਼ਿਲਾ ਪੱਧਰੀ ਸਮਾਗਮ ‘ਚ ਵੱਧਚੜ੍ਹ ਕੇ ਸ਼ਮੂਲੀਅਤ ਕਰਨ ਤਾਂ ਜੋ ਆਜ਼ਾਦੀ ਜਸ਼ਨਾਂ ਨੂੰ ਹੋਰ ਵਧੀਆ ਢੰਗ ਨਾਲ ਮਨਾਇਆ ਜਾ ਸਕੇ।
 ਫੂਲ ਡਰੈਸ ਰਿਹਰਸਲ ਦੌਰਾਨ ਸੱਭਿਆਚਾਰਕ ਪ੍ਰੋਗਰਾਮ ‘ਚ ਸੈਕਰਟ ਹਾਰਟ ਸਕੂਲ, ਕੌਫੀ ਸਕੂਲ, ਹੈਰੀਟੇਜ ਸਕੂਲ ਅਤੇ ਸਪੈਸ਼ਲ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਕੋਰੋਗ੍ਰਾਫੀਆਂ ਪੇਸ਼ ਕੀਤੀਆਂ ਗਈਆਂ। ਇਸ ਤੋਂ ਇਲਾਵਾ ਗਤਕਾ, ਗਿਧਾ ਅਤੇ ਭੰਗੜੇ ਦੀਆਂ ਟੀਮਾਂ ਵੱਲੋਂ ਆਪਣੇ ਜੋਹਰ ਦਿਖਾਉਂਦਿਆਂ ਆਪਣੀ ਪੇਸ਼ਕਾਰੀ ਕੀਤੀ ਗਈ।
ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਇੰਚਾਰਜ ਸਾਹਿਬਾਨ ਨਾਲ ਮੀਟਿੰਗ ਕੀਤੀ ਅਤੇ ਆਦੇਸ਼ ਦਿੰਦਿਆਂ ਕਿਹਾ ਕਿ 15 ਅਗਸਤ 2023 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਦੌਰਾਨ ਸਮੂਹ ਵਿਭਾਗ ਆਪੋ-ਆਪਣੇ ਵਿਭਾਗ ਨਾਲ ਸਬੰਧਤ ਡਿਉਟੀ ਨੂੰ ਤਨਦੇਹੀ ਨਾਲ ਨਿਭਾਉਣ ਅਤੇ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਾਫ-ਸਫਾਈ, ਟਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ, ਪੀਣ ਵਾਲੇ ਪਾਣੀ, ਆਰਜੀ ਪਖਾਣੇ, ਸਟੇਡੀਅਮ ਵਿਖੇ ਡਸਟਬਿਨ ਆਦਿ ਹਰ ਤਰ੍ਹਾਂ ਨਾਲ ਪ੍ਰਬੰਧ ਪੁਖਤਾ ਹੋਣੇ ਚਾਹੀਦੇ ਹਨ ਤਾਂ ਜੋ ਕਿਸੇ ਕਿਸਮ ਦੀ ਲਾਪਰਵਾਈ ਨਜਰ ਨਾ ਆਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਅਵਨੀਤ ਕੌਰ, ਐਸ.ਡੀ.ਐਮ. ਸ੍ਰੀ ਨਿਕਾਸ ਖੀਚੜ, ਸਹਾਇਕ ਕਮਿਸ਼ਨਰ ਸਾਰੰਗਪ੍ਰੀਤ ਸਿੰਘ, ਜ਼ਿਲਾ ਸਿੱਖਿਆ ਅਫ਼ਸਰ ਡਾ. ਸੁਖਬੀਰ ਬਲ, ਜਿਲ੍ਹਾ ਭਾਸ਼ਾ ਅਫਸਰ ਭੁਪਿੰਦਰ ਉਤਰੇਜਾ, ਤਹਿਸੀਲ ਭਲਾਈ ਅਫਸਰ ਸ੍ਰੀ ਅਸ਼ੋਕ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here