ਅਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਵਾਸੀ ਆਪਣੇ ਘਰਾਂ ਉੱਤੇ ਵੀ ਤਿਰੰਗਾ ਝੰਡਾ ਲਹਿਰਾਉਣ: ਡਿਪਟੀ ਕਮਿਸ਼ਨਰ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 13 ਤੋਂ 15 ਅਗਸਤ ਤੱਕ ਆਪਣੇ ਘਰਾਂ ਅਤੇ ਕਾਰੋਬਾਰ ਵਾਲੀਆਂ ਥਾਵਾਂ ‘ਤੇ ਰਾਸ਼ਟਰੀ ਝੰਡਾ ਜਰੂਰ ਲਹਿਰਾਉਣ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਜ਼ਿਲ੍ਹੇ ਵਿੱਚ ਹਰ ਸਰਕਾਰੀ ਇਮਾਰਤ ‘ਤੇ ਵੀ ਪੂਰੇ ਸਨਮਾਨ ਨਾਲ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ।

Advertisements

ਦੇਸ਼ ਦੇ ਕੌਮੀ ਝੰਡੇ ਦੇ ਮਾਣ ਸਨਮਾਨ ਸਬੰਧੀ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਾਡਾ ਤਿਰੰਗਾ ਸਾਡੇ ਲਈ ਬਹੁਤ ਸਤਿਕਾਰਯੋਗ ਹੈ। ਝੰਡਾ ਸੂਤ/ਪੋਲੀਸਟਰ/ਊਨ/ਸਿ਼ਲਕ ਖਾਦੀ ਤੋਂ ਬਣਿਆ ਹੋਵੇ। ਆਮ ਲੋਕ ਵੀ ਆਪਣੇ ਘਰਾਂ ਉਤੇ ਝੰਡਾ ਲਹਿਰਾ ਸਕਦੇ ਹਨ ਅਤੇ ਆਮ ਲੋਕਾਂ ਦੇ ਘਰਾਂ ਉਤੇ ਤਿਰੰਗਾ ਦਿਨ ਰਾਤ ਲਹਿਰਾਇਆ ਰਹਿ ਸਕਦਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜ਼ਸ਼ਨ-ਏ-ਅਜ਼ਾਦੀ ਨੂੰ ਪੂਰੇ ਉਤਸ਼ਾਹ ਨਾਲ ਮਨਾਉਂਦੇ ਹੋਏ ਆਪਣੇ ਘਰਾਂ ਅਤੇ ਕਾਰੋਬਾਰੀ ਸਥਾਨਾਂ `ਤੇ ਤਿਰੰਗਾ ਝੰਡਾ ਜਰੂਰ ਲਹਿਰਾਉਣ।    

LEAVE A REPLY

Please enter your comment!
Please enter your name here