ਪੰਜਾਬ ਰੋਡਵੇਜ਼ ਠੇਕਾ ਮੁਲਾਜ਼ਮਾਂ ਨੇ ਹੜਤਾਲ ਕਰਨ ਦਾ ਫੈਸਲਾ ਲਿਆ ਵਾਪਸ

ਚੰਡੀਗੜ੍ਹ (ਦ ਸਟੈਲਰ ਨਿਊਜ਼),ਪਲਕ। ਪੰਜਾਬ ਵਿੱਚ ਅੱਜ ਰੋਡਵੇਜ਼ ਦੀਆਂ ਬੱਸਾਂ ਦਾ ਚੱਕਾ ਜਾਮ ਨਹੀਂ ਹੋਵੇਗਾ। ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਇੰਪਲਾਈਜ਼ ਯੂਨੀਅਨ ਵੱਲੋਂ ਆਪਣੇ ਹੜਤਾਲ ਦੇ ਫੈਸਲੇ ਨੂੰ ਵਾਪਸ ਲੈ ਲਿਆ ਗਿਆ ਹੈ। ਜਾਣਕਾਰੀ ਮੁਤਾਬਰ ਮੁੱਖ ਮੰਤਰੀ ਵੱਲੋਂ ਮੀਟਿੰਗ ਕਰਵਾਉਣ ਦਾ ਭਰੋਸਾ ਮਿਲਣ ਤੋਂ ਬਾਅਦ ਠੇਕਾ ਮੁਲਾਜ਼ਮਾਂ ਨੇ ਇਹ ਫੈਸਲਾ ਵਾਪਸ ਲੈ ਲਿਆ ਹੈ।

Advertisements

ਕਰਮਚਾਰੀ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ  ਹੜਤਾਲ ਵਾਪਸ ਲੈਣ ਦੀ ਸੂਚਨਾ ਸਾਰਿਆਂ ਨੂੰ ਦੇ ਦਿੱਤੀ ਗਈ ਹੈ। ਮੁਲਾਜ਼ਮਾ ਦੀ ਮੰਗ ਹੈ ਕਿ ਟਰਾਂਸਪੋਰਟ ਵਿੱਚੋਂ ਠੇਕੇਦਾਰੀ ਪ੍ਰਥਾ ਖ਼ਤਮ ਕੀਤੀ ਜਾਵੇ। ਜੀਐਸਟੀ ਤੋਂ ਜੋ ਬਚੇ ਹਨ, ਸਰਕਾਰ ਨੂੰ ਉਸਦਾ 20 ਤੋਂ 25 ਕਰੋੜ ਕਰਮਚਾਰੀਆਂ ਦੀ ਭਲਾਈ ਤੇ ਖਰਚ ਕਰਨਾ ਚਾਹੀਦਾ ਹੈ। ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ 5 ਫੀਸਦੀ ਵਾਧਾ ਯਕੀਨੀ ਬਣਾਇਆ ਜਾਵੇ।

LEAVE A REPLY

Please enter your comment!
Please enter your name here