ਪੌਂਗ ਡੈਮ ਦੇ ਫਿਰ ਤੋਂ ਖੋਲ੍ਹੇ ਗਏ ਫਲੱਡ ਗੇਟ, ਪ੍ਰਸ਼ਾਸ਼ਨ ਨੇ ਲੋਕਾਂ ਨੂੰ ਸੂਚੇਤ ਰਹਿਣ ਦੀ ਕੀਤੀ ਅਪੀਲ

ਧਰਮਸ਼ਾਲਾ (ਦ ਸਟੈਲਰ ਨਿਊਜ਼),ਪਲਕ। ਭਾਖੜਾ ਬਿਆਸ ਮੈਨੇਜਮੈਂਟ ਬੋਰਡ(ਬੀਬੀਐਮਬੀ) ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਵਿੱਚ ਬਾਰਿਸ਼ ਤੋਂ ਬਾਅਦ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਟਰਬਾਈਨਾਂ ਰਾਹੀਂ ਕਰੀਬ 46827 ਕਿਊਂਸਿਕ ਪਾਣੀ ਛੱਡਿਆ ਗਿਆ। ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਂਸਿਕ ਅਤੇ ਸਤਲੁਜ ਦਰਿਆ ਵਿੱਚ 27200 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਫਲੱਡ ਗੇਟ ਵੀ ਅੱਧਾ ਫੁੱਟ ਤੱਕ ਖੋਲ੍ਹ ਦਿੱਤੇ ਗਏ ਹਨ।

Advertisements

ਇਸ ਦੇ ਨਾਲ ਹੀ ਪੌਂਗ ਡੈਮ ਦੇ ਪਾਣੀ ਦਾ ਪੱਧਰ 1385 ਫੁੱਟ ਤੱਕ ਪਹੁੰਚ ਗਿਆ ਹੈ। ਇਸ ਲਈ ਪੌਂਗ ਡੈਮ ਤੋਂ ਵੀ 50 ਹਜ਼ਾਰ ਕਿਊਂਸਿਕ ਪਾਣੀ ਛੱਡਿਆ ਜਾਵੇਗਾ, ਜੋ ਤਿੰਨ ਪੜਾਵਾਂ ਵਿੱਚ ਛੱਡਿਆ ਜਾਵੇਗਾ। ਸਵੇਰੇ 8 ਵਜੇਂ ਤੋਂ 25 ਕਿਊਸਿਕ, ਸਵੇਰੇ 10 ਵਜੇਂ ਤੋਂ ਬਾਅਦ 40 ਹਜ਼ਾਰ ਕਿਊਸਿਕ ਅਤੇ ਦੁਪਹਿਰ 12 ਵਜੇ ਤੋਂ ਬਾਅਦ 50 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇਗਾ। ਹੁਸ਼ਿਆਰਪੁਰ ਦੇ ਡੀਸੀ ਨੇ ਅਲਰਟ ਜਾਰੀ ਕੀਤਾ ਹੈ ਕਿ ਸਤਲੁਜ ਦੇ ਕਿਨਾਰਿਆਂ ਤੋਂ ਬਾਅਦ ਅਤੇ ਨੀਵੇਂ ਇਲਾਕਿਆਂ ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਪੌਂਗ ਡੈਮ ਤੋਂ ਪਾਣੀ ਛੱਡਣ ਤੋਂ ਬਾਅਦ ਬਿਆਸ ਦੇ ਕੰਢਿਆਂ ਅਤੇ ਨੀਵੇਂ ਇਲਾਕਿਆਂ ਨੂੰ ਵੀ ਚੌਕਸ ਰਹਿਣ ਦੇ ਹੁਕਮ ਦਿੱਤੇ ਹਨ।

LEAVE A REPLY

Please enter your comment!
Please enter your name here