ਪੁਲਿਸ ਨੇ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ (ਦ ਸਟੈਲਰ ਨਿਊਜ਼),ਪਲਕ। ਪੰਜਾਬ ਪੁਲਿਸ ਨੇ ਤਰਨਤਾਰਨ ਤੋਂ ਗੁਰਦੇਵ ਸਿੰਘ ਉਰਫ ਜੈਸਲ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਤਿੰਨ ਮੈਂਬਰਾਂ ਨੂੰ ਤਿੰਨ ਪਿਸਤੌਲਾਂ ਅਤੇ ਗੋਲਾ-ਬਾਰੂਦ ਸਮੇਤ ਕਾਬੂ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਆਸ਼ਮਪ੍ਰੀਤ ਸਿੰਘ ਵਾਸੀ ਨੂਰਦੀ ਵਾਸੀ ਤਰਨਤਾਰਨ, ਪ੍ਰਦੀਪ ਸਿੰਘ ਅਤੇ ਸ਼ੇਰੋਂ ਸਰਹਾਲੀ ਤਰਨਤਾਰਨ ਵਾਸੀ ਸੁਖਮਨ ਵਜੋਂ ਹੋਈ ਹੈ।

Advertisements

ਪੁਲਿਸ ਟੀਮ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲਾਂ ਤੋਂ ਇਲਾਵਾ 37,500 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੁਰਦੇਵ ਜੈਸਲ ਵੱਲੋਂ ਮਾਝਾ ਖੇਤਰ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇੱਕ ਨਵਾਂ ਮਾਡਿਊਲ ਤਿਆਰ ਕਰਨ ਵਾਰੇ ਠੋਸ ਸੂਚਨਾ ਮਿਲਣ ਤੋਂ ਬਾਅਦ ਤਰਨਤਾਰਨ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤਿੰਨਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਸੀ।

LEAVE A REPLY

Please enter your comment!
Please enter your name here