ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 18 ਨੂੰ ਲੱਗੇਗਾ ਪਲੇਸਮੈਂਟ ਕੈਂਪ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿਖੇ ਮਿਤੀ 18 ਅਗਸਤ, 2023 ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰ ਲਿਮ: ਅਤੇ ਐਕਸਿਸ ਬੈਂਕ ਲਿਮ: ਵਲੋਂ ਕੰਪਨੀ ਪੇਅ-ਰੋਲ ’ਤੇ ਭਰਤੀ ਕੀਤੀ ਜਾ ਰਹੀ ਹੈ।

Advertisements

ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰ ਲਿਮ: ਵਿੱਚ ਕੰਪਨੀ ਪੇਅ-ਰੋਲ ’ਤੇ ਆਈ.ਟੀ.ਆਈ. ਹੋਲਡਰ (ਟਰੈਕਟਰ ਮਕੈਨੀਕਲ, ਡੀਜ਼ਲ ਮਕੈਨੀਕਲ, ਮਸ਼ੀਨਿਸਟ ਅਤੇ ਟਰਨਰ) ਦੀ ਭਰਤੀ ਕੀਤੀ ਜਾਵੇਗੀ ਅਤੇ ਇੱਕ ਸਾਲ ਦੇ ਅਸੈਂਬਲੀ ਲਾਈਨ ਵਿੱਚ ਤਜ਼ਰਬੇ ਨੂੰ ਪਹਿਲ ਦਿੱਤੀ ਜਾਵੇਗੀ।

ਐਕਸਿਸ ਬੈਂਕ ਵਿੱਚ ਬਿਜ਼ਨੈੱਸ ਡਿਵੈਲਪਮੈਂਟ ਐਕਜ਼ੀਕਿਊਟਿਵ ਲਈ ਭਰਤੀ ਕੀਤੀ ਜਾਵੇਗੀ, ਜਿਸ ਦੀ ਘੱਟੋ-ਘੱਟ ਯੋਗਤਾ ਗ੍ਰੈਜੂਏਸ਼ਨ ਰੱਖੀ ਗਈ ਹੈ ਅਤੇ ਲੜਕੇ ਅਤੇ ਲੜਕੀਆਂ ਦੋਵੇਂ ਇਸ ਭਰਤੀ ਲਈ ਯੋਗ ਹਨ। ਚਾਹਵਾਨ ਯੋਗ ਪ੍ਰਾਰਥੀ ਮਿਤੀ 18 ਅਗਸਤ, 2023 ਨੂੰ ਸਵੇਰੇ 10 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਮ.ਐਸ.ਡੀ.ਸੀ. ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਆਪਣਾ ਬਾਇਓਡਾਟਾ ਲੈ ਕੇ ਵੱਧ ਤੋਂ ਵੱਧ ਇਸ ਪਲੇਸਮੈਂਟ ਕੈਂਪ ਦਾ ਲਾਭ ਪ੍ਰਾਪਤ ਕਰਨ।

LEAVE A REPLY

Please enter your comment!
Please enter your name here