ਅਮਰੀਕਾ ਦੇ ਜੰਗਲਾਂ ਵਿੱਚ ਭਿਆਨਕ ਅੱਗ ਲੱਗਣ ਕਾਰਨ 110 ਲੋਕਾਂ ਦੇ ਮਰਨ ਦੀ ਪੁਸ਼ਟੀ

ਅਮਰੀਕਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਅਮਰੀਕਾ ਵਿੱਚ ਹਵਾਈ ਸੂਬੇ ਦੇ ਜੰਗਲਾਂ ਵਿੱਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਗਵਰਨਰ ਜੋਸ਼ ਗ੍ਰੀਨ ਨੇ ਦੱਸਿਆ ਕਿ ਅਮਰੀਕਾ ਦੇ ਇਤਿਹਾਸ ਵਿੱਚ ਜੰਗਲਾਂ ਵਿੱਚ ਅੱਗ ਲੱਗਣ ਦੀ ਇਹ ਸਭ ਤੋ ਭਿਆਨਕ ਘਟਨਾ ਹੈ।

Advertisements

ਇਸ ਵਿੱਚ ਗ੍ਰੀਨ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ 110 ਲੋਕਾਂ ਦੇ ਮਰਨ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਜੰਗਲ ਦੀ ਅੱਗ ਤੇ ਕਾਬੂ ਪਾਉਣ ਲਈ ਉਹ ਵਾਧੂ ਫੋਰਸ ਤਾਇਨਾਤ ਕਰ ਰਹੇ ਹਨ।

ਗਵਰਨਰ ਨੇ ਟਵੀਟ ਕੀਤਾ ਕਿ ਅਧਿਕਾਰੀਆਂ ਨੇ ਕਿਰਾਏ ਦੇ 369 ਕਮਰਿਆਂ ਵਿੱਚ ਲੱਗਭਗ 910 ਲੋਕਾਂ ਨੂੰ ਪਨਾਹ ਦਿੱਤੀ ਹੈ।

LEAVE A REPLY

Please enter your comment!
Please enter your name here