Wednesday, October 28, 2026
Home Jammu & Kashmir ਜੰਮੂ-ਕਸ਼ਮੀਰ ਵਿੱਚ ਐੱਨਆਈਏ ਨੇ ਅੱਠ ਥਾਵਾਂ ਤੇ ਕੀਤੀ ਛਾਪੇਮਾਰੀ

ਜੰਮੂ-ਕਸ਼ਮੀਰ ਵਿੱਚ ਐੱਨਆਈਏ ਨੇ ਅੱਠ ਥਾਵਾਂ ਤੇ ਕੀਤੀ ਛਾਪੇਮਾਰੀ

ਜੰਮੂ-ਕਸ਼ਮੀਰ (ਦ ਸਟੈਲਰ ਨਿਊਜ਼), ਪਲਕ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਸਵੇਰੇ ਜੰਮੂ-ਕਸ਼ਮੀਰ ਵਿੱਚ ਅੱਠ ਵੱਖ- ਵੱਖ ਥਾਵਾਂ ਤੇ ਛਾਪੇਮਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਵੱਖ-ਵੱਖ ਪਾਬੰਦੀਸ਼ੁਦਾ ਜਥੇਬੰਦੀਆਂ ਦੇ ਕੇਡਰਾਂ ਅਤ ਓਵਰ ਗਰਾਊਂਡ ਵਰਕਰਾਂ ਅਤੇ ਉਨ੍ਹਾਂ ਦੇ ਸਾਥੀਆਂ ਦੇ ਖਿਲਾਫ ਕੀਤੀ ਗਈ ਹੈ।

Advertisements

ਇਹ ਅੱਤਵਾਦੀ ਅਤੇ ਉਨ੍ਹਾਂ ਦੇ ਸਾਥੀ ਆਪਣੇ ਪਾਕਿਸਤਾਨੀ ਹੈਂਡਲਰਾਂ ਦੇ ਇਸ਼ਾਰੇ ਤੇ ਵਿਨਾਸ਼ਕਾਰੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਅਪਰਾਧਿਕ ਸਾਜ਼ਿਸ਼ ਵਿੱਚ ਸ਼ਾਮਲ ਹਨ। ਐਨਆਈਏ ਨੇ ਇੱਸ ਸਬੰਧ ਵਿੱਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

LEAVE A REPLY

Please enter your comment!
Please enter your name here