ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਖੇ ਸਥਾਪਿਤ ਕੀਤਾ ਗਿਆ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦਾ ਦਫ਼ਤਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ (ਮੁਹਾਲੀ) ਤੋਂ ਪ੍ਰਾਪਤ ਹੋਏ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ  ਵਲੋਂ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਖੇ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਦਫ਼ਤਰ ਦਾ ਉਦਘਾਟਨ ਪੈਟਰਨ-ਇਨ-ਚੀਫ ਰਵੀ ਸ਼ੰਕਰ ਝਾਅ ਮੁੱਖ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਵਲੋਂ ਵੀਡਿਓ ਕਾਂਨਫਰੰਸ ਰਾਹੀਂ ਕੀਤਾ ਗਿਆ। ਇਸ ਮੌਕੇ ਮਨਜਿੰਦਰ ਸਿੰਘ ਮੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਧੀਰ ਵਧੀਕ  ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵੀ ਸ਼ਾਮਿਲ ਸਨ।

Advertisements

ਇਸ ਮੌਕੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ  ਦੇ ਦਫਤਰ ਦੀ ਸਥਾਪਨਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਅਤੇ ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਦੇ ਸਨਮੁੱਖ ਹੋਈ। ਜ਼ਿਲ੍ਹਾ ਅਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਜਾਣੂ ਕਰਵਾਇਆ ਗਿਆ ਕਿ ਪੰਜਾਬ ਰਾਜ ਦੇ 14 ਜ਼ਿਲਿਆਂ ਵਿਚ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਦਫਤਰ ਖੋਲ੍ਹੇ ਗਏ ਹਨ, ਜਿਨ੍ਹਾਂ ਵਿਚੋਂ ਜ਼ਿਲ੍ਹਾ ਹੁਸ਼ਿਆਰਪੁਰ ਵੀ ਚੁਣਿਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਲੀਗਲ ਏਡ ਡਿਫੈਂਸ ਕੌਂਸਲ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਕ ਚੀਫ ਲੀਗਲ ਏਡ ਡਿਫੈਂਸ ਕੌਂਸਲ, ਤਿੰਨ ਡਿਪਟੀ ਲੀਗਲ ਏਡ ਡਿਫੈਂਸ ਕੌਂਸਲ ਅਤੇ ਦੋ ਸਹਾਇਕ ਲੀਗਲ ਏਡ ਡਿਫੈਂਸ ਕੌਂਸਲ ਨਿਯੁਕਤ ਕੀਤੇ ਗਏ ਹਨ।

ਜਿਸ ਤਰ੍ਹਾਂ ਫੌਜਦਾਰੀ ਕੇਸਾਂ ਵਿਚ ਸਟੇਟ ਵਲੋਂ ਜ਼ਿਲ੍ਹਾ ਅਟਾਰਨੀ, ਡਿਪਟੀ ਜ਼ਿਲ੍ਹਾ ਅਟਾਰਨੀ ਅਤੇ ਸਹਾਇਕ ਜ਼ਿਲ੍ਹਾ ਅਟਾਰਨੀ ਪੈਰਵੀ ਲਈ ਪੇਸ਼ ਹੁੰਦੇ ਹਨ। ਉਸੇ ਤਰ੍ਹਾਂ ਹੀ ਦੋਸ਼ੀਆਂ ਦੇ ਕੇਸਾਂ ਦੀ ਪੈਰਵੀ ਕਰਨ ਲਈ ਚੀਫ ਲੀਗਲ ਏਡ ਡਿਫੈਂਸ ਕੌਂਸਲ, ਡਿਪਟੀ ਲੀਗਲ ਏਡ ਡਿਫੈਂਸ ਕੌਂਸਲ ਅਤੇ ਸਹਾਇਕ ਲੀਗਲ ਏਡ ਡਿਫੈਂਸ ਕੌਂਸਲ ਨਿਯੁਕਤ ਕੀਤੇ ਗਏ ਹਨ। ਮੁਦੱਈ ਅਤੇ ਵਿਕਟਮ ਦੇ ਫੌਜਦਾਰੀ ਕੇਸਾਂ ਵਿਚ ਪੈਨਲ ਦੇ ਵਕੀਲ ਕੇਸਾਂ ਦੀ ਪੈਰਵੀ ਲਈ ਨਿਯੁਕਤ ਕੀਤੇ ਜਾਣਗੇ। ਇਸ ਮੋਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਅਤੇ ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਨਵੇਂ ਖੋਲ੍ਹੇ ਗਏ ਲੀਗਲ ਏਡ ਡਿਫੈਂਸ ਕੌਂਸਲ ਦੇ ਦਫਤਰ ਦਾ ਦੌਰਾ ਕੀਤਾ ਗਿਆ।

ਇਸ ਮੋਕੇ ਉਨ੍ਹਾਂ ਦੇ ਨਾਲ ਵਿਸ਼ਾਲ ਕੁਮਾਰ ਚੀਫ ਲੀਗਲ ਏਡ ਡਿਫੈਂਸ ਕੌਂਸਲ, ਰੂਪਿਕਾ ਠਾਕੁਰ, ਸੰਦੀਪ ਅਤੇ ਹਰਜਿੰਦਰ ਕੁਮਾਰ ਵਰਮਾ ਡਿਪਟੀ ਲੀਗਲ ਏਡ ਡਿਫੈਂਸ ਕੌਂਸਲ ਅਤੇ ਮਿਸ ਨਿਹਾਰਕਾ ਅਤੇ ਕਰਨ ਲੂਥਰਾ ਸਹਾਇਕ ਲੀਗਲ ਏਡ ਡਿਫੈਂਸ ਕੌਂਸਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਸਟਾਫ ਮੈਂਬਰ ਹਾਜ਼ਰ ਸਨ। ਜੱਜ ਸਾਹਿਬ ਨੇ ਲੀਗਲ ਏਡ ਡਿਫੈਂਸ ਕੌਂਸਲ ਦੇ ਦਫ਼ਤਰ ਵਿਚ ਤਾਇਨਾਤ ਸਟਾਫ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਦਫਤਰ ਵਿਚ ਆਉਣ ਵਾਲੇ ਲੋਕਾਂ ਨੂੰ ਪਹਿਲ ਦੇ ਆਧਾਰ ‘ਤੇ ਬਿਨਾਂ ਕਿਸੇ ਦੇਰੀ ’ਤੇ ਕਾਨੂੰਨੀ ਸਲਾਹ ਅਤੇ ਸਹਾਇਤਾ ਮੁਹੱਈਆ ਕੀਤੀ ਜਾਵੇ।

LEAVE A REPLY

Please enter your comment!
Please enter your name here