Wednesday, October 28, 2026
Home Punjab ਸਿਹਤ ਵਿਭਾਗ ਨੇ ਲੋਕਾਂ ਨੂੰ ਆਈ ਫਲੂ ਸਬੰਧੀ ਸਾਵਧਾਨੀਆਂ ਵਰਤਣ ਦੀ ਸਲਾਹ...

ਸਿਹਤ ਵਿਭਾਗ ਨੇ ਲੋਕਾਂ ਨੂੰ ਆਈ ਫਲੂ ਸਬੰਧੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਆਈ ਫਲੂ (ਅੱਖਾਂ ਦੀ ਇਨਫੈਕਸ਼ਨ) ਤੋਂ ਬਚਾਅ ਲਈ ਸਿਹਤ ਵਿਭਾਗ ਨੇ ਲੋਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਅੱਖਾਂ ਵਿੱਚ ਹੋਣ ਵਾਲੀ ਕਿਸੇ ਵੀ ਤਰਾਂ ਦੀ ਇਨਫੈਕਸ਼ਨ ਨਾਲ ਆਈ ਲਾਲੀ ਲਾਗ ਦੀ ਬਿਮਾਰੀ ਦੀ ਨਿਸ਼ਾਨੀ ਹੈ, ਇਸ ਨੂੰ ਆਈ ਫਲੂ ਵੀ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਖਾਂ ਦਾ ਲਾਲ ਹੋਣਾ, ਅੱਖਾਂ ਵਿੱਚ ਗਿੱਡ ਦਾ ਆਉਣਾ ਅਤੇ ਅੱਖ ਦਾ ਚਿਪਕਣਾ, ਅੱਖਾਂ ਵਿੱਚ ਦਰਦ ਹੋਣਾ ਇਸ ਬਿਮਾਰੀ ਦੇ ਮੁੱਖ ਲੱਛਣ ਹਨ।

Advertisements

ਉਨ੍ਹਾਂ ਕਿਹਾ ਕਿ ਇਸ ਇਨਫੈਕਸ਼ਨ ਤੋਂ ਬਚਾਅ ਲਈ ਆਪਣੇ ਹੱਥਾਂ ਨੂੰ ਵਾਰ ਵਾਰ ਧੋਣਾ ਚਾਹੀਦਾ ਹੈ। ਅਜਿਹੀ ਸਮੱਸਿਆ ਆਉਣ ‘ਤੇ ਧੁੱਪ ਵਿੱਚ ਜਾਣ ਸਮੇਂ ਐਨਕ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਦੂਸਰੇ ਵਿਅਕਤੀਆਂ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਇੱਕ ਦੂਜੇ ਦੇ ਤੋਲੀਏ ਆਦਿ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਅੱਖਾਂ ਨੂੰ ਮਲਣਾ ਨਹੀਂ ਚਾਹੀਦਾ ਅਤੇ ਜਿਆਦਾ ਸਮੱਸਿਆ ਆਉਣ ‘ਤੇ ਨੇੜੇ ਦੇ ਸਿਹਤ ਕੇਂਦਰ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਈ ਫਲੂ ਦੀ ਦਵਾਈ ਕੇਵਲ ਅੱਖਾਂ ਦੇ ਮਾਹਿਰ ਡਾਕਟਰ ਤੋਂ ਹੀ ਲਈ ਜਾਵੇ ਅਤੇ ਮੈਡੀਕਲ ਸਟੋਰਾਂ ਤੋਂ ਆਪਣੇ ਆਪ ਲੈ ਕੇ ਕੋਈ ਵੀ ਦਾਰੂ ਅੱਖਾਂ ਵਿੱਚ ਬਿਲਕੁਲ ਨਾ ਪਾਇਆ ਜਾਵੇ।  

LEAVE A REPLY

Please enter your comment!
Please enter your name here