ਨਸ਼ਾ ਤਸਕਰੀ ਮਾਮਲੇ ਵਿੱਚ ਬਰਖਾਸਤ ਰਾਜਜੀਤ ਸਿੰਘ ਨੂੰ ਮੋਹਾਲੀ ਅਦਾਲਤ ਨੇ ਕੀਤਾ ਭਗੌੜਾ ਕਰਾਰ

ਮੋਹਾਲੀ (ਦ ਸਟੈਲਰ ਨਿਊਜ਼), ਪਲਕ। ਪੰਜਾਬ ਵਿੱਚ ਕਰੋੜਾਂ ਰੁਪਏ ਦੀ ਨਸ਼ਾ ਤਸਕਰੀ ਕੇਸ ਵਿੱਚ ਸੀਲਬੰਦ ਰਿਪੋਰਟ ਖੁੱਲ੍ਹਣ ਦੇ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਜੀਤ ਸਿੰਘ ਹੁੰਦਲ ਨੂੰ ਬਰਖਾਸਤ ਕਰ ਦਿੱਤਾ ਸੀ। ਇਸ ਦੇ ਬਾਅਦ ਤੋਂ ਉਹ ਫਰਾਰ ਹੈ। ਜਿਸ ਕਾਰਨ ਰਾਜਜੀਤ ਸਿੰਘ ਨੂੰ ਮੋਹਾਲੀ ਅਦਾਲਤ ਨੇ ਭਗੌੜਾ ਕਰਾਰ ਦੇ ਦਿੱਤਾ ਹੈ। ਐੱਸਟੀਐੱਫ ਦੇ ਤਤਕਾਲੀ ਮੁੱਖੀ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਟੀਮ ਨੇ ਤਤਕਾਲੀ ਇੰਸਪੈਕਟਰ ਇੰਦਰਜੀਤ ਸਿੰਘ ਨੂੰ 6 ਕਿੱਲੋਂ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਸੀ।

Advertisements

ਇਸ ਮਾਮਲੇ ਦੀ ਜਾਂਚ ਅੱਗ ਵਧੀ ਤਾਂ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਸਵਾਲਾਂ ਦੇ ਘੇਰੇ ਵਿੱਚ ਆ ਗਏ। ਬਚਾਅ ਲਈ ਉਸ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਤਾਂ ਉਨ੍ਹਾਂ ਖਿਲਾਫ ਸਿੱਧੂ ਦਾ ਨਕਾਰਾਤਮਕ ਤੇ ਪੱਖਪਾਤੀ ਰਵੱਈਆ ਰਿਹਾ ਹੈ। ਉਸ ਨੂੰ ਝੂਠਾ ਫਸਾਇਆ ਜਾ ਰਿਹਾ ਹੈ ਜਿਸ ਤੇ ਹਾਈਕੋਰਟ ਨੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਅਗਵਾਈ ਵਿੱਚ ਸਿਟ ਗਠਿਤ ਤੇ ਜਾਂਚ ਲਈ ਦੋ ਪਹਿਲੂ ਦਿੱਤੇ। ਜਾਂਚ ਕਰਨ ਤੇ ਪਤਾ ਲੱਗਾ ਕਿ ਨਸ਼ਾ ਤਸਕਰਾਂ ਤੇ ਚਾਰ ਪੁਲਿਸ ਅਧਿਕਾਰੀਆਂ ਨਾਲ ਇੰਦਰਜੀਤ ਦੀ ਗੰਢਤੁਪ ਸੀ। ਇਨ੍ਹਾਂ ਵਿੱਚ ਤਿੰਨ ਪੰਜਾਬ ਪੁਲਿਸ ਸੇਵਾ ਅਧਿਕਾਰੀ ਤੇ ਇੱਕ ਪੰਜਾਬ ਕੈਡਰ ਦਾ ਆਈਪੀਐੱਸ ਅਧਿਕਾਰੀ ਵੀ ਸ਼ਾਮਲ ਹੈ।

LEAVE A REPLY

Please enter your comment!
Please enter your name here