ਜਵਾਹਰ ਨਵੋਦਿਆ ਵਿਦਿਆਲਿਆ ’ਚ ਰਜਿਸਟ੍ਰੇਸ਼ਨ ਲਈ ਆਖਰੀ ਮਿਤੀ 25 ਅਗਸਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਨਵੋਦਿਆ ਸਕੂਲ ਫਲਾਹੀ ਦੇ ਪ੍ਰਿਸੀਪਲ ਰੰਜੂ ਦੁੱਗਲ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਦਾਖਲਾ ਪ੍ਰੀਖਿਆ 2024-25 ਜਮਾਤ ਛੇਵੀਂ ਵਿਚ ਦਾਖਲਾ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖਰੀ ਤਰੀਕ 25 ਅਗਸਤ ਤੱਕ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਿਦਿਅਕ ਵਰ੍ਹੇ ਵਿਚ ਸਰਕਾਰੀ ਸਹਾਇਤਾ ਪ੍ਰਾਪਤ ਮਾਨਤਾ ਸਕੂਲ ਸਕੂਲਾਂ ਵਿਚ ਪੰਜਵੀਂ ਜਮਾਤ ਵਿਚ ਪੜ੍ਹ ਰਹੇ ਹਨ ਵਿਦਿਆਰਥੀ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ।

Advertisements

ਚਾਹਵਾਨ ਵਿਦਿਆਰਥੀ ਯੋਗਤਾ ਅਤੇ ਹੋਰ ਸ਼ਰਤਾਂ ਲਈ http://navodaya.gov.in ’ਤੇ ਦੇਖ ਸਕਦੇ ਹਨ। ਆਨਲਾਈਨ ਰਜਿਸਟ੍ਰੇਸ਼ਨ http://cbseitms.rcil.gov.in/nvs//index/Registration ’ਤੇ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 01882-289393 ’ਤੇ ਕੰਮ ਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 4-30 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here