ਅੰਮ੍ਰਿਤਸਰ ‘ਚ 4 ਅਣਪਛਾਤਿਆਂ ਨੇ ਗੋਲੀ ਮਾਰ ਕੇ ਕੀਤਾ ਨੌਜਵਾਨ ਦਾ ਕਤਲ, ਪੁਲਿਸ ਜਾਂਚ ਜ਼ਾਰੀ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਪਲਕ। ਅੰਮ੍ਰਿਤਸਰ ਤੋਂ ਇੱਕ ਖਬਰ ਮਿਲੀ ਹੈ, ਜਿੱਥੇ ਬੀਤੀ ਰਾਤ 12 ਵਜੇ ਦੇ ਕਰੀਬ ਚਾਰ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਹੱਥ ਵਿੱਚ 3 ਸਾਲ ਦੀ ਬੱਚੀ ਵੀ ਸੀ ਪਰ ਪਿਤਾ ਨੇ ਉਸਨੂੰ ਕਾਰ ਵਿੱਚ ਬਿਠਾ ਕੇ ਉਸਦੀ ਜਾਨ ਬਚਾਈ। ਇਸ ਤੋਂ ਬਾਅਦ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਾਮਸ਼ਰਨ ਵਾਸੀ ਜੰਡਿਆਲਾ ਗੁਰੂ ਗਊਸ਼ਾਲਾ ਰੋਡ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਮਨੀ ਨੇ ਦੱਸਿਆ ਕਿ ਪਤੀ ਰਾਮਸ਼ਰਨ ਆਪਣੀ ਬੇਟੀ ਨਾਲ ਆਪਣੇ ਭਰਾ ਸਤਪਾਲ ਸਿੰਘ ਦੇ ਘਰ ਗਿਆ ਹੋਇਆ ਸੀ।

Advertisements

ਜਦੋਂ ਕਾਰ ਦੀ ਆਵਾਜ਼ ਸੁਣ ਕੇ ਉਸਨੇ ਦਰਵਾਜ਼ਾ ਖੋਲ੍ਹਿਆ ਤਾਂ 2 ਮੋਟਰਸਾਇਕਲਾਂ ਤੇ 4 ਨੌਜਵਾਨ ਆਏ। ਦੋ ਨੌਜਵਾਨਾਂ ਦੇ ਹੱਥਾਂ ਵਿੱਚ ਪਿਸਤੌਲਾਂ ਸੀ। ਉਸਨੇ ਦੱਸਿਆ ਕਿ ਹਮਲਾਵਰਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਆਂ ਦੀ ਆਵਾਜ਼ ਸੁਣ ਕੇ ਉਸਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਲੋਕਾਂ ਦੀ ਮਦਦ ਨਾਲ ਰਾਮਸ਼ਰਨ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਤਨੀ ਨੇ ਪੁਲਿਸ ਨੂੰ ਦੱਸਿਆ ਕਿ ਉਸਦਾ ਪਤੀ ਮਾੜੀ ਸੰਗਤ ਵਿੱਚ ਪੈ ਗਿਆ ਸੀ, ਜਿਸ ਕਾਰਨ ਉਸ ਨੇ ਕਈ ਲੋਕਾਂ ਨਾਲ ਸਬੰਧ ਬਣਾਏ ਹੋਏ ਸਨ। ਉਨ੍ਹਾਂ ਵਿੱਚੋਂ ਹੀ ਕਿਸੇ ਨੇ ਉਸਦਾ ਕਤਲ ਕਰ ਦਿੱਤਾ ਹੈ। ਪੁਲਿਸ ਨੇ ਮਨੀ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

LEAVE A REPLY

Please enter your comment!
Please enter your name here