ਨਾਬਾਲਗ ਨਾਲ ਜਬਰ-ਜ਼ਿਨਾਹ ਕਰਨ ਵਾਲਾ ਡਿਪਟੀ ਡਾਇਰੈਕਟਰ ਗ੍ਰਿਫ਼ਤਾਰ, ਅਰਵਿੰਦ ਕੇਜਰੀਵਾਲ ਨੇ ਸਸਪੈਂਡ ਕਰਨ ਦੇ ਦਿੱਤੇ ਨਿਰਦੇਸ਼

ਦਿੱਲੀ (ਦ ਸਟੈਲਰ ਨਿਊਜ਼), ਪਲਕ। ਨਾਬਾਲਿਗ ਲੜਕੀ ਨਾਲ ਕਈ ਵਾਰ ਜਬਰ-ਜ਼ਿਨਾਹ ਕਰਨ ਅਤੇ ਉਸ ਨੂੰ ਗਰਭਵਤੀ ਕਰਨ ਦੇ ਦੋਸ਼ ਵਿੱਚ ਮਹਿਲਾ ਤੇ ਬਾਲ ਵਿਕਾਸ ਵਿਭਾਗ ਵਿੱਚ ਤਾਇਨਾਤ ਡਿਪਟੀ ਡਾਇਰੈਕਟਰ ਤੇ ਸਖਤ ਕਾਰਵਾਈ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਸਨੂੰ ਸਸਪੈਂਡ ਕਰਨ ਦੇ  ਨਿਰਦੇਸ਼ ਦਿੱਤੇ ਹਨ। ਉੱਧਰ ਹੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਡਿਪਟੀ ਡਾਇਰੈਕਟਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਦੱਸ ਦਈਏ ਕਿ ਡਿਪਟੀ ਡਾਇਰੈਕਟਰ ਤੇ ਆਪਣੇ ਦੋਸਤ ਦੀ ਧੀ ਨਾਲ ਕਈ ਮਹੀਨਿਆਂ ਤੱਕ ਜਬਰ-ਜ਼ਿਨਾਹ ਦਾ ਦੋਸ਼ ਲੱਗਾ ਹੈ। ਪੀੜਤਾ ਦੇ ਪਿਤਾ ਦਾ 1 ਅਕਤੂਬਰ,2020 ਵਿੱਚ ਦੇਹਾਂਤ ਹੋ ਗਿਆ ਸੀ।

Advertisements

ਜਿਸ ਕਾਰਨ ਪੀੜਤਾਂ ਕਾਫੀ ਪਰੇਸ਼ਾਨ ਰਹਿੰਦੀ ਸੀ ਜਿਸ ਤੋਂ ਬਾਅਦ ਪੀੜਤਾ ਨੂੰ ਡਿਪਟੀ ਡਾਇਰੈਕਟਰ ਆਪਣੇ ਘਰ ਲੈ ਆਇਆ ਸੀ। ਸ਼ਿਕਾਇਤ ਵਿੱਚ ਅਧਿਕਾਰੀ ਦੀ ਪਤਨੀ ਤੇ ਵੀ ਗਰਭਪਾਤ ਲਈ ਦਵਾਈ ਦੇਣ ਦਾ ਦੋਸ਼ ਲੱਗਾ ਹੈ। ਪੀੜਤਾ 12ਵੀਂ ਜਮਾਤ ਦੀ ਵਿਦਿਆਰਥਣ ਹੈ। ਇਸ ਸਬੰਧੀ ਡੀਸੀਪੀ ਸਾਗਰ ਸਿੰਘ ਨੇ ਦੱਸਿਆ ਕਿ ਡਿਪਟੀ ਡਾਇਰੈਕਟਰ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੁਲਿਸ ਮੁਲਜ਼ਮ ਦੇ ਨਾਲ-ਨਾਲ ਉਸ ਦੀ ਪਤਨੀ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਜੇਕਰ ਮਾਮਲੇ ਵਿੱਚ ਕਿਸੇ ਹੋਰ ਗਵਾਹ ਜਾਂ ਮੁਲਜ਼ਮ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਤੇ ਵੀ ਜਾਂਚ ਕੀਤੀ ਜਾਵੇਗੀ।

LEAVE A REPLY

Please enter your comment!
Please enter your name here