ਪੰਜਾਬ ਦੇ 9 ਸਕੂਲਾਂ ਵਿੱਚ 23 ਅਗਸਤ ਤੱਕ ਛੁੱਟੀਆਂ ਦਾ ਐਲਾਨ

ਤਰਨਤਾਰਨ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਤਰਨਤਾਰਨ ਦੇ ਇਲਾਕਿਆ ਵਿੱਚ ਹੜ੍ਹਾ ਦਾ ਖਤਰਾ ਦਿਨੋ-ਦਿਨ ਵੱਧਦਾ ਜਾ ਰਿਹਾ ਹੈ।ਇਸਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਤਰਨਤਾਰਨ ਬਲਦੀਪ ਕੌਰ ਵੱਲੋ 23 ਅਗਸਤ ਤੱਕ 9 ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

Advertisements

ਜ਼ਿਲ੍ਹਾਂ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਸੀਨਅਰ ਸੈਕੰਡਰੀ ਸਕੂਲ ਕੋਟ ਬੁੱਢਾ, ਸੀਨਅਰ ਸੈਕੰਡਰੀ ਸਕੂਲ ਦੁੱਬਲੀ, ਸਰਕਾਰੀ ਸੀਨਅਰ ਸੈਕੰਡਰੀ ਸਕੂਲ ਖ਼ੇਮਕਰਨ, ਸਰਕਾਰੀ ਸੀਨਅਰ ਸੈਕੰਡਰੀ ਸਕੂਲ ਸਭਰਾ, ਸਰਕਾਰੀ ਸੀਨਅਰ ਸੈਕੰਡਰੀ ਸਕੂਲ ਵਲਹੋਟਾ, ਸਰਕਾਰੀ ਮਿਡਲ ਸਕੂਲ ਤਲਵੰਡੀ ਸੋਭਾ ਸਿੰਘ, ਸਰਕਾਰੀ ਸੀਨਅਰ ਸੈਕੰਡਰੀ ਸਕੂਲ ਹਰੀਕੇ, ਸਰਕਾਰੀ ਸੀਨਅਰ ਸੈਕੰਡਰੀ ਸਕੂਲ ਮਰਹਾਣਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕੇਦਰ ਬਣਾਉਣ ਅਤੇ ਸਰਕਾਰੀ ਐਲੀਮੈਟਰੀ ਸਕੂਲ ਕੁੱਤੀਵਾਲਾ ਵਿਖੇ ਪਾਣੀ ਖੜ੍ਹਾ ਹੋਣ ਕਰਕੇ ਮਿਤੀ 21 ਅਗਸਤ ਤੋ 23 ਅਗਸਤ ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਗਈਆਂ ਹਨ।

LEAVE A REPLY

Please enter your comment!
Please enter your name here