ਹੁਸ਼ਿਆਰਪੁਰ ਵਾਸੀਆਂ ਤੱਕ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ’ਚ ਨਹੀਂ ਛੱਡੀ ਜਾ ਰਹੀ ਕੋਈ ਕਮੀ : ਕੈਬਨਿਟ ਮੰਤਰੀ ਜਿੰਪਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਦੀ ਹਰ ਸਮੱਸਿਆ ਦਾ ਸਮੇਂ ਸਿਰ ਹੱਲ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਤੱਕ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਹ ਵਾਰਡ ਨੰਬਰ 3 ਵਿਚ 6 ਲੱਖ 65 ਹਜ਼ਾਰ ਰੁਪਏ ਦੀ ਲਾਗਤ ਨਾਲ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

Advertisements

ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਇਸ ਗਲੀ ਦੇ ਨਿਰਮਾਣ ਕਾਰਜ ਦੀ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਵਿਕਾਸ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੜਕ ਦੇ ਨਿਰਮਾਣ ਕਾਰਜ ਨੂੰ ਨਿਰਧਾਰਤ ਸਮੇਂ ਵਿਚ ਪੂਰਾ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕੰਮ ਦੀ ਗੁਣਵੱਤਾ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਹਮੇਸ਼ਾ ਤੋਂ ਹੀ ਪਹਿਲ ਰਹੀ ਹੈ ਕਿ ਲੋਕਾਂ ਨੂੰ ਸਮੇਂ ਸਿਰ ਬੁਨਿਆਦੀ ਸੁਵਿਧਾਵਾਂ ਪਹੁੰਚਾਈਆਂ ਜਾਣ। ਇਸ ਮੌਕੇ ਹੋਰ ਪਤਵੰਤਿਆਂ ਤੋਂ ਇਲਾਵਾ ਮੁਹੱਲਾ ਨਿਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ।

LEAVE A REPLY

Please enter your comment!
Please enter your name here