ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਓਲਡ ਏਜ ਹੋਮ ’ਚ ਮਨਾਇਆ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲਦੀ ਅਗਵਾਈ ਹੇਠ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਓਲਡ ਏਜ ਹੋਮ ਵਿਖੇ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ। ਇਸ ਮੌਕੇ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਆਗਿਆਪਾਲ ਸਿੰਘ ਸਾਹਨੀ ਨੇ ਬਜ਼ੁਰਗਾਂ ਨੂੰ ਖਾਣ-ਪੀਣ ਦਾ ਸਾਮਾਨ ਮੁਹੱਈਆ ਕਰਵਾਇਆ।

Advertisements

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇਸ ਦੌਰਾਨ ਬਜ਼ੁਰਗਾਂ ਨੂੰ 125 ਸੀ. ਆਰ. ਪੀ. ਸੀ ਤਹਿਤ ਖ਼ਰਚਾ ਲੈਣ ਬਾਰੇ ਜਾਗਰੂਕ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਮੈਂਟੇਨੈਂਸ ਐਂਡ ਵੈਲਫੇਅਰ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨ ਐਕਟ 2007 ਅਤੇ ਨਾਲਸਾ ਸਕੀਮ 2016 ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸਤੋਂ ਬਾਅਦ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਓਲਡ ਏਜ ਹੋਮ ਵਿਖੇ ਸਿਵਲ ਹਸਪਤਾਲ ਦੇ ਫਿਜ਼ੀਓਥੈਰੇਪਿਸਟਾਂ ਨੇ ਬਜ਼ੁਰਗਾਂ ਦੀ ਫਿਜ਼ੀਓਥੈਰੇਪੀ ਕੀਤੀ। ਇਸ ਮੌਕੇ ਸੁਪਰਡੈਂਟ ਓਲਡ ਏਜ ਹੋਮ ਨਰੇਸ਼ ਕੁਮਾਰ, ਡਾ. ਰੋਜ਼ੀ, ਪੈਨਲ ਐਡਵੋਕੇਟ ਲਵਪ੍ਰੀਤ ਰੈਹਲ ਅਤੇ ਪੀ. ਐਲ. ਵੀ ਪਵਨ ਕੁਮਾਰ ਵੀ ਮੌਜੂਦ ਸਨ।  

LEAVE A REPLY

Please enter your comment!
Please enter your name here